Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

September 23, 2026 10:03 PM
SehajTimes

ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.

ਉੱਚ-ਪੱਧਰੀ ਐਸ.ਆਈ.ਟੀ. ਇਸ ਗੱਲ ਦੀ ਜਾਂਚ ਕਰੇ ਕਿ ਬਹਿਰੀਨ ਦੀ ਔਰਤ ਨੂੰ ਸ੍ਰੀ ਅਨੰਦਪੁਰ ਸਾਹਿਬ ਕੌਣ ਲਿਆਇਆ ਅਤੇ ਉਸ ਦੇ ਠਹਿਰਨ ਦਾ ਪ੍ਰਬੰਧ ਕਿਸ ਨੇ ਕੀਤਾ: ਵਫ਼ਦ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ ਭੁਪਿੰਦਰ ਸਿੰਘ ਸ਼ੇਖੂਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ 'ਤੇ ਆਧਾਰਤ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਾ ਮੰਗ ਪੱਤਰ ਸੌਂਪਿਆ। ਵਫ਼ਦ ਨੇ ਕਿਹਾ, "ਪਿਛਲੇ ਕਈ ਦਿਨਾਂ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਵਿਦੇਸ਼ ਤੋਂ ਆਈ  ਔਰਤ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਦੇ ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਦੋਸ਼ਾਂ ਸਬੰਧੀ ਗੰਭੀਰ ਚਰਚਾ ਚੱਲ ਰਹੀ ਹੈ। ਇਹ ਪੂਰਾ ਘਟਨਾਕ੍ਰਮ ਅਤੇ ਇਸ ਸਬੰਧੀ ਮੀਡੀਆ ਰਿਪੋਰਟਾਂ ਕਈ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ, ਜਿਨ੍ਹਾਂ ਦੀ ਉੱਚ-ਪੱਧਰੀ ਜਾਂਚ ਜ਼ਰੂਰੀ ਹੈ।" ਉਨ੍ਹਾਂ ਅੱਗੇ ਕਿਹਾ, "ਪੂਰੇ ਮਾਮਲੇ ਦੀ ਸੱਚਾਈ ਜਨਤਾ ਦੇ ਸਾਹਮਣੇ ਲਿਆਉਣ ਲਈ ਇੱਕ ਸੀਨੀਅਰ, ਇਮਾਨਦਾਰ ਅਤੇ ਨਿਰਪੱਖ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕੀਤੀ ਜਾਣੀ ਚਾਹੀਦੀ ਹੈ। ਜਾਂਚ 15 ਦਿਨਾਂ ਦੇ ਅੰਦਰ ਤੇਜ਼ੀ ਨਾਲ ਪੂਰੀ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।" ਵਫ਼ਦ ਨੇ ਕਿਹਾ, "ਅਸੀਂ ਆਸ ਪ੍ਰਗਟ ਕਰਦੇ ਹਾਂ ਕਿ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਐਸ.ਆਈ.ਟੀ. ਕਾਇਮ ਕਰ ਕੇ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਉਣਗੇ ਅਤੇ ਇਸ ਪਵਿੱਤਰ ਧਰਤੀ 'ਤੇ ਹੋਏ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਉਣਗੇ।"

 
 

Have something to say? Post your comment

 

More in Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ :  ਚੀਮਾ