Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

September 23, 2026 10:08 PM
SehajTimes
ਮਾਨ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਕੀਤਾ ਵਾਅਦਾ ਪੂਰਾ ਕੀਤਾ, ਡੀ.ਏ. ਵਿੱਚ 8 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ
ਵਧਿਆ ਹੋਇਆ ਡੀ.ਏ. ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰੇਗਾ
ਇਹ ਫੈਸਲਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ
 
ਚੰਡੀਗੜ੍ਹ :  ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਸਤੰਬਰ, 2026 ਤੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨਾਲ ਮੁਲਾਜ਼ਮ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ ਪੂਰਾ ਹੋਇਆ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਹੋਰ ਮਜ਼ਬੂਤ ਹੋਈ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਵਧਿਆ ਹੋਇਆ ਡੀ.ਏ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਜਿਹੇ ਸਮੇਂ ਵਿੱਚ ਵਾਧੂ ਵਿੱਤੀ ਇਮਦਾਦ ਦੇਵੇਗਾ, ਜਦੋਂ ਘਰੇਲੂ ਖਰਚੇ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ।" ਇਹ ਫੈਸਲਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹਾਲ ਹੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਮੀਟਿੰਗ ਦੌਰਾਨ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਮੰਗ ਸਮੇਤ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤ ਵਿੱਚ ਢੁਕਵੇਂ ਕਦਮ ਚੁੱਕੇਗੀ। ਇਸ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸਰਕਾਰ ਨੇ ਹੁਣ ਰਸਮੀ ਤੌਰ 'ਤੇ ਡੀ.ਏ. ਵਿੱਚ 8 ਫੀਸਦੀ ਵਾਧਾ ਕਰਨ ਦੇ ਫੈਸਲੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।" ਵਧਿਆ ਹੋਇਆ ਡੀ.ਏ. 1 ਸਤੰਬਰ 2026 ਤੋਂ ਲਾਗੂ ਹੋਵੇਗਾ ਅਤੇ ਮੁਲਾਜ਼ਮਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਦੀ ਤਨਖਾਹ ਵਿੱਚ ਵਧੀ ਹੋਈ ਰਾਸ਼ੀ ਮਿਲੇਗੀ। ਮੁੱਖ ਮੰਤਰੀ ਦਫ਼ਤਰ ਨੇ ਜ਼ੋਰ ਦੇ ਕੇ ਕਿਹਾ, "ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕੀਤਾ ਜਾਵੇ।"

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ