Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

September 23, 2026 10:19 PM
SehajTimes

ਚੰਡੀਗੜ੍ਹ  : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਨਹਿਰੀ ਪਟਵਾਰੀਆਂ ਵੱਲੋਂ ਡਿਊਟੀ ਨਿਭਾਉਣ ਦੌਰਾਨ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਜਲ ਸਰੋਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਾਇਜ਼ ਤੇ ਵਾਜਬ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਨਿਯਮਾਂ ਤੇ ਸਰਕਾਰੀ ਉਪਬੰਧਾਂ ਅਨੁਸਾਰ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਵੱਲ ਪੂਰੀ ਤਵੱਜੋ ਦੇ ਰਹੀ ਹੈ ਅਤੇ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਵਫ਼ਦ ਨੂੰ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਨੂੰ ਲੋੜੀਂਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਕੋਲ ਉਠਾਏ ਜਾਣ ਦਾ ਭਰੋਸਾ ਦਿਵਾਇਆ। ਕੈਬਨਿਟ ਮੰਤਰੀ ਅੱਗੇ ਰੱਖੀਆਂ ਗਈਆਂ ਸੱਤ ਪ੍ਰਮੁੱਖ ਮੰਗਾਂ ਵਿੱਚ ਨਹਿਰੀ ਪਟਵਾਰੀਆਂ ਨੂੰ ਟੈਕਨੀਕਲ ਗ੍ਰੇਡ ਦੇਣਾ, ਨਹਿਰੀ ਪਟਵਾਰੀਆਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ 'ਤੇ ਨਿਰਪੱਖ ਜਾਂਚ ਉਪਰੰਤ ਹੀ ਕਾਰਵਾਈ ਕਰਨਾ, ਨਹਿਰੀ ਪਟਵਾਰੀਆ ਤੋਂ ਸਹਾਇਕ ਮਾਲ ਕਲਰਕ (ਏ.ਆਰ.ਸੀ.) ਦੀਆਂ ਤਰੱਕੀਆਂ ਜਲਦ ਤੋਂ ਜਲਦ ਕਰਨਾ, ਨਹਿਰੀ ਪਟਵਾਰੀਆਂ ਦੀਆਂ ਬਦਲੀਆਂ ਆਪਣੇ ਘਰਾਂ ਨੇੜੇ ਕਰਨਾ, ਨਹਿਰੀ ਪਟਵਾਰੀਆਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰਨਾ, ਸਹਾਇਕ ਮਾਲ ਕਲਰਕ (ਏ.ਆਰ.ਸੀ.) ਦੀਆਂ ਆਸਾਮੀਆਂ ਵਧਾਉਣਾ ਅਤੇ ਨਹਿਰੀ ਪਟਵਾਰੀਆਂ ਦੀਆਂ ਸੇਵਾ-ਸਬੰਧੀ ਲੰਬਤ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਲਾਗੂ ਨਿਯਮਾਂ ਤੇ ਪ੍ਰਕਿਰਿਆਵਾਂ ਅਨੁਸਾਰ ਜਾਇਜ਼ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਸ਼ੇਰ ਸਿੰਘ, ਹੋਰ ਸੀਨੀਅਰ ਅਧਿਕਾਰੀ ਅਤੇ ਨਹਿਰੀ ਪਟਵਾਰ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

 

More in Chandigarh

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ :  ਚੀਮਾ