Thursday, September 24, 2026
BREAKING NEWS
ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Malwa

ਸਿਹਤ ਮੁਲਾਜ਼ਮਾਂ ਨੇ ਡੇਂਗੂ ਤੋਂ ਬਚਾਅ ਲਈ ਵਿੱਢੀ ਮੁਹਿੰਮ

September 24, 2026 03:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੋਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਹਰੀਆਂ ਡਾਕਟਰ ਕੰਵਲਜੀਤ ਸਿਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਚ ਸੀ ਕੌਹਰੀਆਂ ਅਧੀਨ ਆਉਂਦੇ ਸਬ ਸੈਂਟਰ ਲਖਮੀਰਵਾਲਾ ਅਤੇ ਅਕਾਲਗੜ੍ਹ, ਚੱਠੇ ਨਕਟੇ ਅਤੇ ਭਰੂਰ ਵਿਖੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਸਬੰਧੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਵਜੋਂ ਸਬ ਸੈਂਟਰ ਲਖਮੀਰਵਾਲਾ ਅਤੇ ਅਧੀਨ ਆਉਂਦੇ ਪਿੰਡਾਂ ਅਕਾਲਗੜ੍ਹ,ਚੱਠੇ ਨਕਟੇ ,ਭਰੂਰ ਵਿਖੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ,ਸੀ ਐਚ ਉ ਜਸਵੀਰ ਕੋਰ ਦੀ ਅਗਵਾਈ ਹੇਠ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਟਾਇਰਾਂ, ਛੱਤਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਿਤ ਸਫਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਫ਼ਤੇ ਵਿੱਚ ਘੱਟੋ-ਘੱਟ ਇੱਕ ਦਿਨ ‘ਡਰਾਈ ਡੇ’ ਵਜੋਂ ਮਨਾਉਂਦੇ ਹੋਏ ਘਰਾਂ ਅਤੇ ਆਲੇ-ਦੁਆਲੇ ਖੜ੍ਹੇ ਪਾਣੀ ਨੂੰ ਖਾਲੀ ਕੀਤਾ ਜਾਵੇ। ਮੱਛਰਾਂ ਦੀ ਪੈਦਾਵਾਰ ਰੋਕਣਾ ਹੀ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਦਾ ਮਹੱਤਵਪੂਰਨ ਤਰੀਕਾ ਹੈ।
ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਬੁਖਾਰ, ਸਿਰ ਦਰਦ, ਸਰੀਰ ਦਰਦ ਆਦਿ ਲੱਛਣ ਹੋਣ ’ਤੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਇਸ ਮੋਕੇ ਉਨਾ ਨੇ ਕਿਹਾ ਕਿ ਮੱਛਰਾਂ ਤੇ ਕੰਟਰੋਲ ਕਰਕੇ ਆਪਾ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਤੋਂ ਬਚਾਅ ਕਰ ਸਕਦੇ ਹਾਂ ਇਸ ਮੋਕੇ ਆਸਾ ਵਰਕਰ ਨਰਿੰਦਰ ਕੋਰ ਸਮੇਤ ਹੋਰ ਹਾਜਰ ਸਨ।

Have something to say? Post your comment

 

More in Malwa

ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ 

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ