Monday, November 09, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

September 24, 2026 03:43 PM
SehajTimes

ਵਿੱਤੀ ਸਾਲ 2026-27 ਲਈ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ; ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਲਈ ਸਰਕਾਰ ਦ੍ਰਿੜ੍ਹ ਵਚਨਬੱਧ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼—ਘਰ-ਘਰ ਜਾਗਰੂਕਤਾ ਮੁਹਿੰਮ ਚਲਾ ਕੇ ਕੋਈ ਵੀ ਹੱਕਦਾਰ ਔਰਤ ਸਕੀਮ ਦੇ ਲਾਭ ਤੋਂ ਵਾਂਝੀ ਨਾ ਰਹੇ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ ਲੋਕ-ਭਲਾਈ ਦੀ ਨੀਂਹ ਮੰਨਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੀ ਕੋਈ ਵੀ ਲੋੜਵੰਦ ਮਹਿਲਾ ਆਪਣੇ ਹੱਕ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਜੀਵਨ ਜਿਊਣ ਦਾ ਮੌਕਾ ਦੇਣਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਕਰੀਬ 624 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ 7 ਲੱਖ ਤੋਂ ਵੱਧ ਔਰਤਾਂ ਨੂੰ ਨਿਯਮਤ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਵਿੱਤੀ ਸਾਲ ਲਈ ਇਸ ਸਕੀਮ ਵਾਸਤੇ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਵਾਲੀ ਹਰ ਮਹਿਲਾ ਦੀ ਜ਼ਿੰਦਗੀ ਸੰਘਰਸ਼, ਹਿੰਮਤ ਅਤੇ ਨਵੀਂ ਆਸ ਦੀ ਕਹਾਣੀ ਹੈ। ਪੰਜਾਬ ਸਰਕਾਰ ਦਾ ਮੰਤਵ ਕੇਵਲ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਨਹੀਂ, ਸਗੋਂ ਅਜਿਹੀਆਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸੰਭਲਣ, ਆਤਮ-ਨਿਰਭਰ ਬਣਨ ਅਤੇ ਸਨਮਾਨ ਨਾਲ ਜੀਵਨ ਜਿਊਣ ਲਈ ਮਜ਼ਬੂਤ ਸਹਾਰਾ ਦੇਣਾ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੀਮ ਦੀ ਜਾਣਕਾਰੀ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ, ਸੇਵਾ ਕੇਂਦਰਾਂ, ਪੰਚਾਇਤਾਂ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਹੋਰ ਫੀਲਡ ਅਮਲੇ ਦੇ ਸਹਿਯੋਗ ਨਾਲ ਹਰ ਯੋਗ ਮਹਿਲਾ ਦੀ ਪਛਾਣ ਕਰਕੇ ਉਸ ਨੂੰ ਸਕੀਮ ਨਾਲ ਜੋੜਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਣਕਾਰੀ ਦੀ ਘਾਟ, ਪ੍ਰਸ਼ਾਸਨਿਕ ਦੇਰੀ ਜਾਂ ਕਿਸੇ ਵੀ ਪੱਧਰ ਦੀ ਅਣਗਹਿਲੀ ਕਾਰਨ ਕੋਈ ਵੀ ਹੱਕਦਾਰ ਔਰਤ ਸਰਕਾਰ ਦੀ ਇਸ ਲੋਕ-ਭਲਾਈ ਸਕੀਮ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਲੋਕ-ਭਲਾਈ ਦੀ ਹਰ ਸਕੀਮ ਦਾ ਲਾਭ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਨਾਲ ਆਖ਼ਰੀ ਯੋਗ ਲਾਭਪਾਤਰੀ ਤੱਕ ਪਹੁੰਚੇ। ਇਸੇ ਸੋਚ ਤਹਿਤ ਸਮਾਜਿਕ ਸੁਰੱਖਿਆ ਨਾਲ ਸਬੰਧਤ ਸਾਰੀਆਂ ਸਕੀਮਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਜ਼ਮੀਨੀ ਪੱਧਰ 'ਤੇ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਅੰਤ ਵਿੱਚ ਡਾ. ਬਲਜੀਤ ਕੌਰ ਨੇ ਸਮੂਹ ਯੋਗ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਸੇਵਾ ਕੇਂਦਰ ਜਾਂ ਸਬੰਧਤ ਸਰਕਾਰੀ ਦਫ਼ਤਰ ਨਾਲ ਸੰਪਰਕ ਕਰਕੇ ਸਕੀਮ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ