ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਐਨ ਸੀ ਸੀ ਵਿਭਾਗ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੌਕੇ ਹਵਲਦਾਰ ਨਿਰਮਲ ਸਿੰਘ ਅਤੇ ਨਾਇਬ ਸੂਬੇਦਾਰ ਰੁਪਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਐਨ ਸੀ ਸੀ ਵਿਭਾਗ ਦੇ ਇੰਚਾਰਜ ਕੁਲਦੀਪ ਸਿੰਘ ਬਾਹੀਆ ਨੇ ਵੀ ਇਸ ਗਤੀਵਿਧੀ ਵਿੱਚ ਸਰਗਰਮ ਭੂਮਿਕਾ ਨਿਭਾਈ ਅਤੇ ਕੈਡਿਟਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੋਲਦਿਆਂ ਕੁਲਦੀਪ ਸਿੰਘ ਬਾਹੀਆ ਨੇ ਕਿਹਾ ਕਿ ਰੁੱਖ ਸਾਡੇ ਵਾਤਾਵਰਨ ਦਾ ਅਹਿਮ ਹਿੱਸਾ ਹਨ , ਸਾਫ਼-ਸੁਥਰੇ ਤੇ ਸੰਤੁਲਿਤ ਵਾਤਾਵਰਨ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੌਦੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕੈਡਿਟਾਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਸਮਾਜ ਵਿੱਚ ਵਾਤਾਵਰਨ ਸੰਭਾਲ ਦਾ ਸੰਦੇਸ਼ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਵਿੱਚ ਕੁਦਰਤ ਪ੍ਰਤੀ ਪਿਆਰ, ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਸੁਨੇਹਾ ਦਿੱਤਾ ਗਿਆ।