Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Chandigarh

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

September 24, 2026 11:38 PM
SehajTimes

ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦੀ ਭੂਮਿਕਾ ਨੇ ਨਾਟਕ ਦੀ ਪੇਸ਼ਕਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ

ਮੰਤਰੀ ਸੌਂਦ ਨੇ ਦਰਸ਼ਕਾਂ ਵਿੱਚ ਬੈਠ ਕੇ ‘ਹਮਾਰੇ ਰਾਮ’ ਦੀ ਮਨਮੋਹਕ ਪੇਸ਼ਕਾਰੀ ਦਾ ਆਨੰਦ ਮਾਣਿਆ

ਕਿਹਾ, ਭਗਵੰਤ ਮਾਨ ਸਰਕਾਰ ਪੰਜਾਬ ਦੀ ਅਜੋਕੀ ਪੀੜ੍ਹੀ ਨੂੰ ਸੂਬੇ ਅਤੇ ਦੇਸ਼ ਦੇ ਅਮੀਰ ਵਿਰਸੇ ਨਾਲ ਜੋੜਨ ਲਈ ਵਚਨਬੱਧ

ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 12 ਸ਼ਹਿਰਾਂ ਵਿੱਚ 41 ਮੁਫ਼ਤ ਨਾਟਕ ਪੇਸ਼ਕਾਰੀਆਂ ਕਰਵਾਉਣ ਦੀ ਲੜੀ ਤਹਿਤ ਅੱਜ ਮੋਹਾਲੀ ਦੇ ਅੰਬੇਡਕਰ ਆਡੀਟੋਰੀਅਮ, ਵਿਕਾਸ ਭਵਨ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ 35ਵੀ ਪੇਸ਼ਕਾਰੀ ਕੀਤੀ ਗਈ। ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਦੀ ਪ੍ਰਭਾਵਸ਼ਾਲੀ ਭੂਮਿਕਾ ਨਾਲ ਸਜੀ ਇਸ ਪੇਸ਼ਕਾਰੀ ਨੇ ਭਰਪੂਰ ਆਡੀਟੋਰੀਅਮ ਵਿੱਚ ਮੌਜੂਦ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਹਲਕੇ ਤੋਂ ਆਏ ਦਰਸ਼ਕਾਂ ਦੇ ਨਾਲ ਬੈਠ ਕੇ ਮੋਹਾਲੀ ਵਿਖੇ ਹੋਈ ਇਸ ਪੇਸ਼ਕਾਰੀ ਦਾ ਆਨੰਦ ਮਾਣਿਆ। ਅੱਜ ਦੀ ਇਸ ਪੇਸ਼ਕਾਰੀ ਨਾਲ ਸੂਬੇ ਵਿੱਚ ਨਿਰਧਾਰਤ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ ਜਾ ਚੁੱਕੀਆਂ ਹਨ। ਇਸ ਮੌਕੇ ਮੰਤਰੀ ਸੌਂਦ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਾਟਕ ਦੇ ਸ਼ਕਤੀਸ਼ਾਲੀ ਮਾਧਿਅਮ ਰਾਹੀਂ ਭਗਵਾਨ ਸ੍ਰੀ ਰਾਮ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਦੀ ਰਹੇਗੀ, ਜੋ ਲੋਕਾਂ ਨੂੰ ਭਾਰਤ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ। ਕਲਾਕਾਰਾਂ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ, “ਮੈਂ 150 ਕਲਾਕਾਰਾਂ ਦੀ ਪੂਰੀ ਟੀਮ ਦਾ ਪੰਜਾਬ ਦੀ ਇਸ ਪਵਿੱਤਰ ਅਤੇ ਸ਼ਾਨਾਮੱਤੀ ਧਰਤੀ ’ਤੇ ਦਿਲੋਂ ਸਵਾਗਤ ਕਰਦਾ ਹਾਂ। ਇਹ ਖੁਸ਼ੀ ਦੀ ਗੱਲ ਹੈ ਕਿ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕ ਇਸ ਸਮਾਗਮ ਵਿੱਚ ਇਕੱਠੇ ਸ਼ਾਮਲ ਹੋ ਰਹੇ ਹਨ, ਜੋ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨਾਲ ਜੁੜੇ ਰਹਿਣਾ ਅਤੇ ਇਸ ਬਾਰੇ ਜਾਣੂ ਹੋਣਾ ਚਾਹੀਦਾ ਹੈ।” 

ਰਾਮਾਇਣ ਦੀ ਸ਼ਾਨਾਮੱਤੀ ਨਾਟਕੀ ਪੇਸ਼ਕਾਰੀ
‘ਹਮਾਰੇ ਰਾਮ’ ਰਾਮਾਇਣ ’ਤੇ ਆਧਾਰਿਤ ਇੱਕ ਵਿਸ਼ਾਲ ਨਾਟਕੀ ਪੇਸ਼ਕਾਰੀ ਹੈ, ਜੋ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਨੂੰ ਆਧੁਨਿਕ ਰੰਗਮੰਚੀ ਅੰਦਾਜ਼ ਵਿੱਚ ਪੇਸ਼ ਕਰਦੀ ਹੈ ਅਤੇ ਮਹਾਰਿਸ਼ੀ ਵਾਲਮੀਕਿ ਦੀ ਰਾਮਾਇਣ ਦੀ ਅਧਿਆਤਮਿਕ ਭਾਵਨਾ ਨਾਲ ਜੁੜੀ ਹੋਈ ਹੈ। ਗੌਰਵ ਭਾਰਦਵਾਜ ਵੱਲੋਂ ਨਿਰਦੇਸ਼ਿਤ ਅਤੇ ਫੈਲਿਸਿਟੀ ਥੀਏਟਰ ਵੱਲੋਂ ਪੇਸ਼ ਕੀਤੇ ਗਏ ਇਸ ਨਾਟਕ ਵਿੱਚ ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਨੇ ਰਾਵਣ ਦੀ ਭੂਮਿਕਾ ਨਿਭਾਈ ਹੈ। ਉਨ੍ਹਾਂ ਦੇ ਨਾਲ ਹੋਰ ਪ੍ਰਸਿੱਧ ਕਲਾਕਾਰਾਂ ਦੀ ਟੀਮ ਨੇ ਵੀ ਸ਼ਾਨਦਾਰ ਅਦਾਕਾਰੀ ਕੀਤੀ।
ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ
ਮੋਹਾਲੀ ਵਿਖੇ ਹੋਈ ਪੇਸ਼ਕਾਰੀ ਨੇ ਪਹਿਲੇ ਦ੍ਰਿਸ਼ ਤੋਂ ਲੈ ਕੇ ਅੰਤਿਮ ਪਰਦੇ ਤੱਕ ਦਰਸ਼ਕਾਂ ਨੂੰ ਆਪਣੇ ਨਾਲ ਜੋੜੀ ਰੱਖਿਆ। ਪ੍ਰਭਾਵਸ਼ਾਲੀ ਅਦਾਕਾਰੀ, ਸੰਵਾਦ, ਰੂਹਾਨੀ ਸੰਗੀਤ, ਸ਼ਾਨਦਾਰ ਦ੍ਰਿਸ਼ਾਂ ਅਤੇ ਵਿਸ਼ਾਲ ਮੰਚ ਸਜਾਵਟ ਦੇ ਸੁਮੇਲ ਨੇ ਦਰਸ਼ਕਾਂ ਲਈ ਇੱਕ ਪ੍ਰਭਾਵਸ਼ਾਲੀ ਅਤੇ ਅਧਿਆਤਮਿਕ ਅਨੁਭਵ ਸਿਰਜਿਆ। ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦੀ ਭੂਮਿਕਾ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੂੰ ਦਰਸ਼ਕਾਂ ਵੱਲੋਂ ਵਾਰ-ਵਾਰ ਤਾੜੀਆਂ ਨਾਲ ਸਰਾਹਿਆ ਗਿਆ। ਪੂਰੀ ਕਲਾਕਾਰ ਟੀਮ ਨੇ ਰਾਮਾਇਣ ਦੇ ਪਾਤਰਾਂ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਜੀਵੰਤ ਕੀਤਾ। ਨਾਟਕ ਦੀ ਭਾਵਨਾਤਮਕ ਗਹਿਰਾਈ, ਅਧਿਆਤਮਿਕ ਮਾਹੌਲ ਅਤੇ ਕਲਾਤਮਕ ਪੇਸ਼ਕਾਰੀ ਨੇ ਦਰਸ਼ਕਾਂ ’ਤੇ ਡੂੰਘੀ ਛਾਪ ਛੱਡੀ। 
 
 

Have something to say? Post your comment

 

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ