Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

September 24, 2026 11:42 PM
SehajTimes
ਚੰਡੀਗੜ੍ਹ : ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਜੂਨੀਅਰ ਰੈਜ਼ੀਡੈਂਟਸ (ਜੇ.ਆਰ.) ਦੀਆਂ 110 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪ੍ਰਵਾਨਿਤ ਜੇ.ਆਰ. ਅਸਾਮੀਆਂ ਦੀ ਕੁੱਲ ਗਿਣਤੀ 97 ਤੋਂ ਵੱਧ ਕੇ 207 ਹੋ ਗਈ ਹੈ। ਇਸ ਫੈਸਲੇ ਦਾ ਐਲਾਨ ਕਰਦਿਆਂ ਚੀਮਾ ਨੇ ਕਿਹਾ, "ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਧੁਰਾ ਬਣਾਉਣ ਲਈ ਵਚਨਬੱਧ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ ਵੱਲੋਂ 24 ਵਿਭਾਗਾਂ ਵਿੱਚ ਐਫੀਲੀਏਸ਼ਨ ਦੀ ਮਨਜ਼ੂਰੀ ਦਿੱਤੇ ਜਾਣ ਉਪਰੰਤ, ਏਮਜ਼ ਮੋਹਾਲੀ ਵਿਖੇ ਪੋਸਟ-ਗ੍ਰੈਜੂਏਟ ਦੀਆਂ ਸਾਲਾਨਾ ਸੀਟਾਂ ਵੱਧ ਕੇ 69 ਪ੍ਰਤੀ ਸਾਲ ਹੋ ਗਈਆਂ ਹਨ। ਇਸ ਕਾਰਨ ਤਿੰਨ ਸਾਲਾਂ ਦੇ ਅਕਾਦਮਿਕ ਚੱਕਰ ਦੌਰਾਨ ਕੁੱਲ 207 ਪੋਸਟ-ਗ੍ਰੈਜੂਏਟ/ਜੂਨੀਅਰ ਰੈਜ਼ੀਡੈਂਟ ਡਾਕਟਰਾਂ ਦੀ ਕਾਰਜ ਸਮਰੱਥਾ ਦੀ ਲੋੜ ਬਣ ਗਈ ਹੈ।" ਸੰਸਥਾਗਤ ਲੋੜਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ, "ਮੌਜੂਦਾ ਸਮੇਂ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਕੋਲ ਜੂਨੀਅਰ ਰੈਜ਼ੀਡੈਂਟ ਦੀਆਂ 97 ਪ੍ਰਵਾਨਿਤ ਅਸਾਮੀਆਂ ਹਨ। ਸਾਲਾਨਾ 38 ਅਕਾਦਮਿਕ ਰੈਜ਼ੀਡੈਂਟਸ ਦੇ ਦਾਖ਼ਲੇ ਨਾਲ, ਤਿੰਨ ਸਾਲਾਂ ਦੇ ਸਿਖਲਾਈ ਚੱਕਰ ਦੌਰਾਨ ਮੌਜੂਦਾ ਗਿਣਤੀ 114 ਬਣਦੀ ਹੈ।"ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਸੱਤ ਰੈਗੂਲਰ/ਪੋਸਟ-ਡਿਪਲੋਮਾ ਜੂਨੀਅਰ ਰੈਜ਼ੀਡੈਂਟਸ ਆਪਣਾ ਕਾਰਜਕਾਲ ਪੂਰਾ ਕਰਕੇ ਰਿਲੀਵ ਹੋਣ ਵਾਲੇ ਹਨ, ਜਿਨ੍ਹਾਂ ਵਿੱਚੋਂ ਛੇ ਅਕਤੂਬਰ 2026 ਵਿੱਚ ਅਤੇ ਇੱਕ ਦਸੰਬਰ 2026 ਵਿੱਚ ਫਾਰਗ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਪ੍ਰਾਪਤ ਤਜਵੀਜ਼ ਨੂੰ ਇਸ ਮੰਤਵ ਨਾਲ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਦੇ ਪ੍ਰਮੁੱਖ ਸਰਕਾਰੀ ਮੈਡੀਕਲ ਕਾਲਜ ਮਾਹਿਰ ਮਨੁੱਖੀ ਵਸੀਲਿਆਂ, ਉੱਨਤ ਸਿਖਲਾਈ ਸਹੂਲਤਾਂ ਅਤੇ ਆਮ ਲੋਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨਾਲ ਪੂਰੀ ਤਰ੍ਹਾਂ ਲੈਸ ਹੋਣ।

Have something to say? Post your comment

 

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ