Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

September 24, 2026 11:43 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ’ ਦੇ 572ਵੇਂ ਦਿਨ 129 ਨਸ਼ਾ ਤਸਕਰ 7.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ :  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ  ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 247ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 285 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 73,415 ਹੋ ਗਈ ਹੈ। ਇਸ ਤੋਂ ਇਲਾਵਾ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 572ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 7.3 ਕਿਲੋ ਹੈਰੋਇਨ, 6.3 ਕਿਲੋ ਗਾਂਜਾ, 72 ਕਿਲੋ ਭੁੱਕੀ, 1159 ਨਸ਼ੀਲੀਆਂ ਗੋਲੀਆਂ ਅਤੇ 42,420 ਰੁਪਏ ਦੀ ਡਰੱਗ ਮਨੀ  ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 572 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 79,873 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

 

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ