Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Chandigarh

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

September 25, 2026 09:50 PM
SehajTimes
ਚੰਡੀਗੜ੍ਹ : ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ 1 ਅਪ੍ਰੈਲ ਨੂੰ ਹੋਏ ਗ੍ਰੇਨੇਡ ਧਮਾਕੇ ਦੇ ਮਾਮਲੇ ਦੀ ਜਾਂਚ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ NIA ਨੇ ਮਾਮਲੇ ਵਿੱਚ ਨਵੀਂ FIR ਦਰਜ ਕਰਕੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਹਿਲਾਂ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 13 ਜੁਲਾਈ 2026 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਹੁਣ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਨੂੰ NIA ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। NIA ਨੇ ਕੇਸ ਨਾਲ ਸਬੰਧਤ ਰਿਕਾਰਡ ਹਾਸਲ ਕਰਨ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ।  ਅਦਾਲਤ ਨੇ ਮਾਮਲੇ ਨਾਲ ਸਬੰਧਤ ਨਿਆਂਇਕ ਰਿਕਾਰਡ, ਚਾਰਜਸ਼ੀਟ ਅਤੇ ਜਾਂਚ ਨਾਲ ਜੁੜੇ ਦਸਤਾਵੇਜ਼ NIA ਦੀ ਵਿਸ਼ੇਸ਼ ਅਦਾਲਤ ਨੂੰ ਭੇਜਣ ਦੇ ਹੁਕਮ ਦਿੱਤੇ ਹਨ। ਪੁਲਿਸ ਦੀ ਜਾਂਚ ਮੁਤਾਬਕ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵਿਦੇਸ਼ ਬੈਠੇ ਹੈਂਡਲਰਾਂ ਨਾਲ ਸਬੰਧਾਂ ਦੀ ਗੱਲ ਸਾਹਮਣੇ ਆਈ ਸੀ। ਜਾਂਚ ਵਿੱਚ ਪੁਰਤਗਾਲ ਅਤੇ ਜਰਮਨੀ ਨਾਲ ਜੁੜੇ ਹੈਂਡਲਰਾਂ ਦੇ ਨਾਂ ਵੀ ਸਾਹਮਣੇ ਆਏ ਸਨ। 1 ਅਪ੍ਰੈਲ ਨੂੰ ਹੋਏ ਧਮਾਕੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਸੀ। ਪੁਲਿਸ ਅਤੇ ਜਾਂਚ ਏਜੰਸੀਆਂ ਨੇ ਬਾਅਦ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀਆਂ ਕੜੀਆਂ ਜੋੜੀਆਂ ਸਨ।
 

Have something to say? Post your comment

 

More in Chandigarh

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ