Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Chandigarh

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

September 25, 2026 09:53 PM
SehajTimes

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਸਥਿਤ ਇੱਕ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਤੋਂ ਇਲਾਵਾ, ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ, ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ