Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

September 26, 2026 09:49 PM
SehajTimes

ਸਾਡੀ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਲਈ ਮਜ਼ਬੂਤ ਕਾਨੂੰਨ ਬਣਾਉਣ ਲਈ ਵਚਨਬੱਧ: ਭਗਵੰਤ ਸਿੰਘ ਮਾਨ

ਚੰਡੀਗੜ੍ਹ  :  ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ ਅਤੇ ਇਸ ਵਿੱਚ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇਰੀ ਕਾਰਵਾਈ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਸਤਾਵਿਤ ਸੋਧਾਂ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਵਿਆਪਕ ਤੌਰ 'ਤੇ ਆਪਣੇ ਘੇਰੇ ਵਿੱਚ ਲੈਂਦੀਆਂ ਹਨ। ਸੂਬਾ ਸਰਕਾਰ ਵੱਲੋਂ ਬਣਾਈ ਇਸ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਰਿਟਾਇਰਡ) ਜਸਪਾਲ ਸਿੰਘ, ਜਸਟਿਸ (ਰਿਟਾਇਰਡ) ਗੁਰਬੀਰ ਸਿੰਘ, ਆਈ.ਪੀ.ਐਸ (ਰਿਟਾਇਰਡ) ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ। ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਇੱਕ ਮਜ਼ਬੂਤ ਕਾਨੂੰਨ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਬਾਰੇ ਸੋਚਣ ਵਾਲੇ ਕਿਸੇ ਵੀ ਵਿਅਕਤੀ ਲਈ ਪ੍ਰਭਾਵਸ਼ਾਲੀ ਰੋਕ ਵਜੋਂ ਕੰਮ ਕਰੇਗਾ। ਅਤੀਤ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਪੂਰੀ ਤਰ੍ਹਾਂ ਸੁਰੱਖਿਅਤ ਰਹੇ।" ਮੁੱਖ ਮੰਤਰੀ ਨੇ ਕਿਹਾ, "ਮੈਂ ਪਰਮਾਤਮਾ ਦਾ ਧੰਨਵਾਦੀ ਹਾਂ ਕਿ ਮੈਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਲਈ ਸਮਰਪਿਤ ਕਾਨੂੰਨ ਲਿਆਉਣ ਦਾ ਮੌਕਾ ਮਿਲਿਆ। ਇਹ ਬਿੱਲ ਕਾਨੂੰਨੀ ਮਾਹਰਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤਾ ਗਿਆ ਸੀ, ਜਿਸ ਦਾ ਸਪੱਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਇਸ ਵਿੱਚ ਕੋਈ ਅਜਿਹੀਆਂ ਚੋਰ-ਮੋਰੀਆਂ ਨਾ ਰਹਿ ਜਾਣ, ਜੋ ਭਵਿੱਖ ਵਿੱਚ ਇਸ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰ ਸਕਣ।" ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਾਡਾ ਯਤਨ ਇਹ ਯਕੀਨੀ ਬਣਾਉਣਾ ਹੈ ਕਿ ਕਾਨੂੰਨ ਵਿਆਪਕ, ਪੁਖ਼ਤਾ ਅਤੇ ਸਮੇਂ ਦੀ ਕਸੌਟੀ 'ਤੇ ਖ਼ਰਾ ਉੱਤਰਨ ਦੇ ਯੋਗ ਹੋਵੇ। ਕੋਈ ਵੀ ਵਿਅਕਤੀ ਬੇਅਦਬੀ ਦੇ ਕਾਰੇ ਦੀ ਜਵਾਬਦੇਹੀ ਤੋਂ ਬਚਣ ਲਈ ਕਿਸੇ ਕਾਨੂੰਨੀ ਚੋਰ-ਮੋਰੀ ਦਾ ਫ਼ਾਇਦਾ ਨਾ ਚੁੱਕ ਸਕੇ। ਕਾਨੂੰਨ ਦੇ ਹਰ ਪਹਿਲੂ ਦੀ ਬਹੁਤ ਧਿਆਨ ਨਾਲ ਪੜਚੋਲ ਕਰਨ ਦੀ ਲੋੜ ਹੈ ਤਾਂ ਜੋ ਇਸ ਦਾ ਮਨੋਰਥ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਾਪਤ ਕੀਤਾ ਜਾ ਸਕੇ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੱਤ-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰਾ ਕਰ ਕੇ ਕਾਨੂੰਨ ਦੇ ਹਰ ਪਹਿਲੂ ਦੀ ਪੜਚੋਲ ਕਰਦੇ ਹੋਏ ਸੂਬਾ ਸਰਕਾਰ ਨੂੰ ਬਹੁਮੁੱਲੀ ਰਹਿਨੁਮਾਈ ਪ੍ਰਦਾਨ ਕਰੇਗੀ। ਪ੍ਰਸਤਾਵਿਤ ਸੋਧਾਂ 'ਤੇ ਵਿਆਪਕ ਤੌਰ 'ਤੇ ਚਰਚਾ ਕੀਤੀ ਜਾਵੇਗੀ ਤਾਂ ਜੋ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਦਾ ਢੁਕਵਾਂ ਹੱਲ ਕੀਤਾ ਜਾ ਸਕੇ।" ਮੁੱਖ ਮੰਤਰੀ ਨੇ ਕਿਹਾ, "ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਕਿ ਕਾਨੂੰਨ ਬੇਅਦਬੀ ਦੇ ਵਿਰੁੱਧ ਸਭ ਤੋਂ ਮਜ਼ਬੂਤ ਢਾਂਚਾ ਪ੍ਰਦਾਨ ਕਰੇ। ਇਸ ਦੇ ਨਾਲ ਹੀ ਪ੍ਰਸਤਾਵਿਤ ਸੋਧਾਂ ਨੂੰ ਪੂਰੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਸੰਵਿਧਾਨਕ ਤੇ ਕਾਨੂੰਨੀ ਸਿਧਾਂਤਾਂ ਅਨੁਸਾਰ ਅੱਗੇ ਵਧਾਇਆ ਜਾਵੇਗਾ।" ਉਨ੍ਹਾਂ ਕਿਹਾ, "ਮਕਸਦ ਸਾਫ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਪੂਰੀ ਤਰ੍ਹਾਂ ਬਰਕਰਾਰ ਰਹੇ ਅਤੇ ਕਾਨੂੰਨ ਆਪਣੇ ਮਨੋਰਥ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰੇ। ਮੈਨੂੰ ਉਮੀਦ ਹੈ ਕਿ ਕਮੇਟੀ ਦਾ ਵਿਚਾਰ-ਵਟਾਂਦਰਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਅਨੁਕੂਲ ਨਤੀਜੇ ਦੇਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।"

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ