Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ

September 27, 2026 08:46 PM
SehajTimes
40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ
 
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਪਿੰਡ ਅਤੇ ਹਰ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ ਬਰਾਬਰ ਵਿਕਾਸ ਦਾ ਲਾਭ
 
ਸਾਫ਼-ਸੁਥਰੇ ਪਿੰਡ, ਰੌਸ਼ਨ ਗਲੀਆਂ, ਮਜ਼ਬੂਤ ਆਂਗਣਵਾੜੀ ਕੇਂਦਰ ਅਤੇ ਬਿਹਤਰ ਸਫ਼ਾਈ ਸਹੂਲਤਾਂ ਨਾਲ ਬਦਲੇਗੀ ਪੇਂਡੂ ਜੀਵਨ ਦੀ ਤਸਵੀਰ
 
ਚੰਡੀਗੜ੍ਹ  :  ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ। ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3,763 ਪਿੰਡਾਂ ਦੇ ਸੰਪੂਰਨ ਵਿਕਾਸ ਲਈ ਲੋੜ ਅਨੁਸਾਰ ਹੋਰ ਫੰਡ ਵੀ ਪੜਾਅਵਾਰ ਜਾਰੀ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਸੂਬਾ ਸਿਰਜਣਾ ਹੈ, ਜਿੱਥੇ ਵਿਕਾਸ ਦੀ ਰੌਸ਼ਨੀ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਨਿਆਂ, ਬਰਾਬਰੀ ਅਤੇ ਸਰਬਪੱਖੀ ਵਿਕਾਸ ਦੇ ਸੰਕਲਪ ਨੂੰ ਅਮਲੀ ਰੂਪ ਦਿੰਦਿਆਂ ਪੇਂਡੂ ਖੇਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਾਸ਼ੀ ਨਾਲ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰਣਾਲੀ, ਸੋਲਰ ਸਟਰੀਟ ਲਾਈਟਾਂ, ਆਂਗਣਵਾੜੀ ਕੇਂਦਰਾਂ ਦੀ ਮਜ਼ਬੂਤੀ ਅਤੇ ਟਾਇਲਟ ਸਹੂਲਤਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ਵਿੱਚ ਸਫ਼ਾਈ, ਵਾਤਾਵਰਣ ਸੁਧਾਰ, ਸੁਰੱਖਿਅਤ ਮਾਹੌਲ ਅਤੇ ਬਿਹਤਰ ਜਨਤਕ ਸਹੂਲਤਾਂ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲ ਸਿਰਫ਼ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੈ, ਸਗੋਂ ਪਿੰਡਾਂ ਵਿੱਚ ਰਹਿਣ ਵਾਲੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਹਰ ਪਰਿਵਾਰ ਲਈ ਬਿਹਤਰ ਜੀਵਨ ਪੱਧਰ, ਸਨਮਾਨ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਹ ਉਪਰਾਲਾ ਪੇਂਡੂ ਭਾਈਚਾਰਿਆਂ ਨੂੰ ਮਜ਼ਬੂਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਵਿਕਾਸ ਪੱਖੋਂ ਆਤਮ-ਨਿਰਭਰ ਬਣਾਉਣ ਵਿੱਚ ਸਹਾਇਕ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ 201 ਕਰੋੜ ਰੁਪਏ ਦੀ ਜਾਰੀ ਰਾਸ਼ੀ ਇਸ ਵੱਡੀ ਵਿਕਾਸ ਯੋਜਨਾ ਦਾ ਪਹਿਲਾ ਪੜਾਅ ਹੈ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੜਾਅਵਾਰ ਢੰਗ ਨਾਲ ਹੋਰ ਵਿੱਤੀ ਸਹਾਇਤਾ ਜਾਰੀ ਕਰਕੇ ਸਾਰੇ ਚੁਣੇ ਗਏ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ, ਲੋਕ-ਪੱਖੀ ਸ਼ਾਸਨ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਪੂਰੀ ਦ੍ਰਿੜ੍ਹਤਾ ਨਾਲ ਅੱਗੇ ਵਧਾ ਰਹੀ ਹੈ, ਤਾਂ ਜੋ ਪੰਜਾਬ ਦਾ ਹਰ ਪਿੰਡ ਤਰੱਕੀ ਅਤੇ ਖੁਸ਼ਹਾਲੀ ਦੀ ਯਾਤਰਾ ਵਿੱਚ ਬਰਾਬਰ ਦਾ ਭਾਗੀਦਾਰ ਬਣ ਸਕੇ।
 

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ