Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

September 27, 2026 09:14 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਦੇ 575ਵੇਂ ਦਿਨ 111 ਨਸ਼ਾ ਤਸਕਰ 25.7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ :  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 250ਵੇਂ ਦਿਨ, ਪੁਲਿਸ ਟੀਮਾਂ ਨੇ 264 ਵਿਅਕਤੀਆਂ ਨੂੰ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,180 ਹੋ ਗਈ ਹੈ। ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 575ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 25.7 ਕਿਲੋ ਹੈਰੋਇਨ, 624 ਨਸ਼ੀਲੀਆਂ ਗੋਲੀਆਂ ਅਤੇ 42,200  ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 575 ਦਿਨਾਂ ਵਿੱਚ 80,445 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ