Wednesday, September 17, 2025

Malwa

ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ‘ਤੇ ਲਾਠੀਚਾਰਜ

July 14, 2021 03:42 PM
SehajTimes

ਪਟਿਆਲਾ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਲਗਾਤਾਰ 6 ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 116 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ। 7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਵਿਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਨ ਲਈਆਂ ਜਾਣਗੀਆਂ, ਪਰ ਅੱਜ ਕੋਈ ਵੀ ਕੈਬਨਿਟ ਮੀਟਿੰਗ ਨਹੀਂ ਹੋਈ, ਜਿਸ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕ ਲੀਲਾ ਭਵਨ ‘ਚ ਇਕੱਠੇ ਹੋਏ। ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੀਲਾ ਭਵਨ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ। ਜਦੋਂ ਪਟਿਆਲਾ ਪ੍ਰਸ਼ਾਸਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਵਾਈਪੀਐਸ ਚੌਕ ਦੇ ਉਪਰ ਖੜ੍ਹਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਮੇਨ ਵਾਲੇ ਪਾਸੇ ਦੀ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਜਦੋਂ ਬੇਰੁਜ਼ਗਾਰ ਅਧਿਆਪਕ ਮੋਤੀ ਮਹਿਲ ਵੱਲ ਵਧ ਰਹੇ ਸੀ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲੀਸ ਬਲ ਲਗਾ ਕੇ ਉਨ੍ਹਾਂ ਨੂੰ ਰੋਕਿਆ ਗਿਆ, ਪਹਿਲਾ ਬੈਰੀਕੇਡ ਉਖਾੜਦੇ ਹੋਏ ਜਦੋਂ ਅਧਿਆਪਕ ਦੂਜੇ ਬੈਰੀਕੇਡ ‘ਤੇ ਪਹੁੰਚੇ ਤਾਂ ਉਨ੍ਹਾਂ ‘ਤੇ ਲਾਠੀ ਚਾਰਜ ਕਰਕੇ ਤਸ਼ੱਦਦ ਢਾਹਿਆ ਗਿਆ। ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕੁਲਦੀਪ ਖੋਖਰ, ਨਿਰਮਲ ਜ਼ੀਰਾ, ਸੁਖਜੀਤ ਨਾਭਾ, ਬਲਵਿੰਦਰ ਨਾਭਾ ਤੇ ਹਰਪ੍ਰੀਤ ਕੌਰ ਮਾਨਸਾ ਨੇ ਕਿਹਾ ਕਿ ਲਗਾਤਾਰ ਦੋ ਮਹੀਨਿਆਂ ਤੋਂ ਮੀਟਿੰਗਾਂ ਵਿਚ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਮੰਨਣ ਦਾ ਮਜ਼ਾਕ ਕੀਤਾ ਜਾ ਰਿਹਾ , ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਕਿਸੇ ਨਾਂ ਕਿਸੇ ਤਰੀਕੇ ਨਾਲ ਲਟਕਾਇਆ ਜਾ ਸਕੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਦੇ ਹੁਣ ਕਿਸੇ ਵੀ ਲਾਰੇ ਵਿਚ ਨਹੀਂ ਆਉਣਗੇ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਲਿਖਤੀ ਰੂਪ ‘ਚ ਜਾਰੀ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਬੇਰੁਜ਼ਗਾਰ ਅਧਿਆਪਕ ਵੱਲੋਂ ਗੁਪਤ ਐਕਸ਼ਨ ਜਾਰੀ ਰਹਿਣਗੇ ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ