Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

September 27, 2026 09:23 PM
SehajTimes

ਚੰਡੀਗੜ੍ਹ :  ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਧਮਕੀ ਦਿੱਤੀ ਸੀ ਕਿ ਅਜਿਹਾ ਨਾ ਕਰਨ 'ਤੇ ਸ਼ਿਕਾਇਤਕਰਤਾ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਫਸਾ ਦਿੱਤਾ ਜਾਵੇਗਾ। ਬਾਅਦ ਵਿੱਚ ਮੁਲਜ਼ਮ 80,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 20,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ ਅਤੇ 60,000 ਰੁਪਏ ਹੋਰ ਮੰਗ ਰਿਹਾ ਸੀ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਿਸ਼ਵਤ ਦੀ 50,000 ਰੁਪਏ ਦੀ ਕਿਸ਼ਤ ਐਸ.ਐਚ.ਓ. ਸੁਨੀਤਾ ਬਾਵਾ ਲਈ ਸੀ। ਰਿਸ਼ਵਤ ਦੀ ਰਕਮ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀ.ਬੀ. ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵੀ.ਬੀ. ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਤੋਂ 50,000 ਰੁਪਏ ਰਿਸ਼ਵਤ ਦੀ ਰਕਮ ਲੈਂਦਿਆਂ ਮੁਲਜ਼ਮ ਇੰਸਪੈਕਟਰ ਸੁਨੀਤਾ ਬਾਵਾ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਵੀ.ਬੀ. ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅੱਗੇ ਤਫ਼ਤੀਸ਼ ਜਾਰੀ ਹੈ।

Have something to say? Post your comment

 

More in Chandigarh

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ