Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ

September 28, 2026 03:40 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਨੇ ਕਿਹਾ ਕਿ ਭਾਰਤ ਨੂੰ ਜ਼ਾਲਮ ਬਰਤਾਨਵੀ ਬਸਤੀਵਾਦੀ ਸ਼ਾਸਨ ਦੀਆਂ ਬੇੜੀਆਂ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਲਾਸਾਨੀ ਹੈ। ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਸਪੀਕਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਦੂਰਅੰਦੇਸ਼ੀ ਸੋਚ ਅਤੇ ਦੇਸ਼-ਭਗਤੀ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਚਾਨਣ-ਮੁਨਾਰੇ ਦਾ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਕੌਮੀ ਨਾਇਕ ਨੂੰ ਸੱਚੀ ਸ਼ਰਧਾਂਜਲੀ ਸਮਾਜਿਕ ਨਿਆਂ, ਬਰਾਬਰੀ ਅਤੇ ਦੇਸ਼ ਦੀ ਸਰਬਪੱਖੀ ਵਿਕਾਸ ਲਈ ਨਿਰਸਵਾਰਥ ਸੇਵਾ ਵਰਗੇ ਉਨ੍ਹਾਂ ਦੇ ਮੂਲ ਆਦਰਸ਼ਾਂ ਨੂੰ ਅਪਣਾਉਣਾ ਕੇ ਹੀ ਦਿੱਤੀ ਜਾ ਸਕਦੀ ਹੈ। ਇਸ ਮਹਾਨ ਸ਼ਹੀਦ ਦੀ ਅਗਵਾਈ ਵਿੱਚ ਲੜੇ ਗਏ ਆਜ਼ਾਦੀ ਦੇ ਇਤਿਹਾਸਕ ਸੰਘਰਸ਼ ਨੂੰ ਯਾਦ ਕਰਦਿਆਂ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ "ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਸਿਰਫ਼ ਵਿਦੇਸ਼ੀ ਸ਼ਾਸਨ ਤੋਂ ਆਜ਼ਾਦੀ ਲਈ ਹੀ ਸੰਘਰਸ਼ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਸ਼ੋਸ਼ਣ ਅਤੇ ਜ਼ੁਲਮ ਤੋਂ ਮੁਕਤ ਇੱਕ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਫਾਂਸੀ ਦੇ ਤਖ਼ਤੇ ਸਾਹਮਣੇ ਉਨ੍ਹਾਂ ਦੀ ਨਿਡਰਤਾ ਨੇ ਬਰਤਾਨਵੀ ਸਾਮਰਾਜ ਦੀਆਂ ਨੀਹਾਂ ਹਿਲਾ ਦਿੱਤੀਆਂ ਅਤੇ ਸਮੁੱਚੇ ਦੇਸ਼ ਵਿੱਚ ਆਜ਼ਾਦੀ ਦੀ ਅਜਿਹੀ ਜੋਤ ਜਗਾਈ ਜੋ ਕਦੇ ਨਹੀਂ ਬੁਝ ਸਕੀ। ਉਨ੍ਹਾਂ ਵੱਲੋਂ ਦਿਖਾਏ ਗਏ ਰਾਹ 'ਤੇ ਚੱਲਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ।"

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ