Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

September 28, 2026 07:18 PM
SehajTimes

ਚੰਡੀਗੜ੍ਹ :  ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦੇ ਰੂਪ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵੱਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ। ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।
ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐੱਫ.ਐੱਸ.ਸੀ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਪੰਜਾਬ ਤੋਂ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਾ ਆਵੇ। ਇਸ ਤੋਂ ਇਲਾਵਾ, ਮੰਡੀਆਂ ਵਿੱਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਡਾਕਟਰੀ ਸਹੂਲਤਾਂ ਦੇ ਵੀ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਉਹ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਇਸ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਦਾ ਨਿੱਜੀ ਦੌਰਾ ਵੀ ਕਰਨਗੇ।

Have something to say? Post your comment

 

More in Chandigarh

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ