Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

September 28, 2026 07:20 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਦੇ 576ਵੇਂ ਦਿਨ 122 ਨਸ਼ਾ ਤਸਕਰ 17 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ  : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 251ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 648 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 251ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,485 ਹੋ ਗਈ ਹੈ। ਇਸ ਤੋਂ ਇਲਾਵਾ 192 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 565ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 122 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 17 ਕਿਲੋ ਹੈਰੋਇਨ, 403 ਨਸ਼ੀਲੀਆਂ ਗੋਲੀਆਂ ਅਤੇ 4,320 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 576 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 80,589 ਤੱਕ ਪਹੁੰਚ ਗਈ ਹੈ।

Have something to say? Post your comment

 

More in Chandigarh

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ