Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

September 28, 2026 09:03 PM
SehajTimes

ਡਰਾਈਵਰ ਤੋਂ ਲਗਭਗ ਛੇ ਘੰਟੇ ਤੱਕ ਕੀਤੀ ਗਈ ਪੁੱਛਗਿੱਛ

ਚੰਡੀਗੜ੍ਹ/ਰੂਪਨਗਰ : ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਬਲਾਤਕਾਰ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ, ਕਾਨੂੰਨੀ ਨੋਟਿਸ ਮਿਲਣ ਉਪਰੰਤ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਡਰਾਈਵਰ ਅੱਜ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਰੂਪਨਗਰ ਪੁਲਿਸ ਅੱਗੇ ਆਪਣਾ ਬਿਆਨ ਦਰਜ ਕਰਵਾਇਆ। ਵੇਰਵੇ ਦਿੰਦਿਆਂ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸ੍ਰੀ ਆਨੰਦਪੁਰ ਸਾਹਿਬ, ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) ਦੀ ਧਾਰਾ 35 ਤਹਿਤ ਡਰਾਈਵਰ ਮੋਹਨ ਸਿੰਘ ਵਾਸੀ ਮੁਹੱਲਾ ਕੁਹਾਲੀਵਾਲਾ, ਸ੍ਰੀ ਆਨੰਦਪੁਰ ਸਾਹਿਬ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਰਾਹੀਂ ਉਸਨੂੰ ਪੁਲਿਸ ਸਟੇਸ਼ਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਦਰਜ ਕੀਤੀ ਗਈ ਦਰਜ ਐਫਆਈਆਰ ਨੰਬਰ 149 ਮਿਤੀ 21.08.2026 ਦੇ ਸਬੰਧ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਨੋਟਿਸ ਦੀ ਪਾਲਣਾ ਕਰਦਿਆਂ, ਮੋਹਨ ਸਿੰਘ ਪੁਲਿਸ ਚੌਕੀ ਸਿਟੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੇਸ਼ ਹੋਇਆ ਅਤੇ ਜਾਂਚ ਟੀਮ ਵੱਲੋਂ ਉਸ ਤੋਂ ਲਗਭਗ ਛੇ ਘੰਟੇ ਤੱਕ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਮੋਹਨ ਸਿੰਘ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਆਪਣੀ ਨੌਕਰੀ ਦੀ ਪੁਸ਼ਟੀ ਕੀਤੀ। ਡਰਾਈਵਰ ਨੇ ਦੱਸਿਆ ਕਿ ਸ਼ਿਕਾਇਤਕਰਤਾ/ਪੀੜਤ ਔਰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨੇੜੇ ਸਥਿਤ ਵੱਖ-ਵੱਖ ਸਰਾਂਵਾਂ ਵਿੱਚ ਲਗਭਗ ਅੱਠ ਮਹੀਨਿਆਂ ਤੱਕ ਰਹੀ ਸੀ। ਮੋਹਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਦੇ ਹਿੱਸੇ ਵਜੋਂ ਕਈ ਵਾਰ ਪੀੜਤ ਔਰਤ ਨੂੰ ਨੇੜਲੇ ਗੁਰਦੁਆਰਿਆਂ ਤੱਕ ਲੈ ਕੇ ਗਿਆ ਸੀ।

ਡਰਾਈਵਰ ਨੇ ਅੱਗੇ ਦੱਸਿਆ ਕਿ ਪੀੜਤ ਔਰਤ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਸਥਾਨਕ ਆਵਾਜਾਈ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਮੁਲਜ਼ਮ ਅਮਰਜੀਤ ਸਿੰਘ ਚਾਵਲਾ ਵੱਲੋਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਕੀਤੇ ਗਏ ਸਨ ਅਤੇ ਚਾਵਲਾ ਉਸ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦਾ ਸੀ। ਉਸਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਦੇ ਰੋਜ਼ਾਨਾ ਪ੍ਰਸ਼ਾਸਨਿਕ ਕੰਮਕਾਜ ਦੀ ਦੇਖ-ਰੇਖ ਕਰਨ ਵਾਲੇ ਐਸਜੀਪੀਸੀ ਦੇ ਕਰਮਚਾਰੀ ਇਨ੍ਹਾਂ ਪ੍ਰਬੰਧਾਂ ਅਤੇ ਅਮਰਜੀਤ ਸਿੰਘ ਚਾਵਲਾ ਤੇ ਪੀੜਤ ਔਰਤ ਵਿਚਕਾਰ ਚੱਲ ਰਹੇ ਸੰਪਰਕ ਬਾਰੇ ਪੂਰੀ ਤਰ੍ਹਾਂ ਜਾਣੂ ਸਨ। ਨਿਰਪੱਖ ਅਤੇ ਡੂੰਘੀ ਜਾਂਚ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡੀਐਸਪੀ ਜਸ਼ਨਦੀਪ ਸਿੰਘ ਮਾਨ ਨੇ ਕਿਹਾ ਕਿ ਸਾਰੇ ਤੱਥਾਂ ਅਤੇ ਬਿਆਨਾਂ ਦੀ ਵਿਆਪਕ ਪੱਧਰ 'ਤੇ ਤਸਦੀਕ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

Have something to say? Post your comment

More in Chandigarh

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ