Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ 

September 28, 2026 09:54 PM
ਦਰਸ਼ਨ ਸਿੰਘ ਚੌਹਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਨਾਤਨੀ ਸੱਭਿਆਚਾਰ ਹੋਇਆ ਮਜ਼ਬੂਤ 

ਸੁਨਾਮ :  ਸੁਨਾਮ ਵਿਖੇ ਸ਼੍ਰੀ ਖਾਟੂ ਸ਼ਿਆਮ ਜੀ ਨੂੰ ਸਮਰਪਿਤ ਇੱਕ ਵਿਸ਼ਾਲ ਅਤੇ ਪਵਿੱਤਰ ਜਾਗਰਣ ਦੌਰਾਨ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਬਾਰੇ ਇੱਕ ਅਹਿਮ ਐਲਾਨ ਕੀਤਾ। ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਦੇ ਪਵਿੱਤਰ ਜਨਮ ਸਥਾਨ 'ਤੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਇਹ ਦੇਸ਼ ਦੇ ਸਾਰੇ ਨਾਗਰਿਕਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸਰਦਾਰ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਕਾਂਡ ਦਾ ਬਦਲਾ ਲੈਣ ਲਈ 21 ਸਾਲ ਇੰਤਜ਼ਾਰ ਕੀਤਾ ਅਤੇ ਬ੍ਰਿਟਿਸ਼ ਹਕੂਮਤ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਮੂੰਹ-ਤੋੜਵਾਂ ਜਵਾਬ ਦੇਣ ਲਈ ਸਮੁੰਦਰ ਪਾਰ ਦਾ ਸਫ਼ਰ ਤੈਅ ਕੀਤਾ।
ਇਸ ਸਮਾਗਮ ਵਿੱਚ ਮੌਜੂਦ ਮਸ਼ਹੂਰ ਗਾਇਕ ਕਨ੍ਹਈਆ ਮਿੱਤਲ ਵੱਲੋਂ ਖਾਟੂ ਸ਼ਿਆਮ ਜੀ ਦੀ ਮਹਿਮਾ ਵਿੱਚ ਗਾਏ ਭਜਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਸਨਾਤਨ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕੰਮ ਕੀਤੇ ਗਏ ਹਨ। ਉਨ੍ਹਾਂ ਨੇ ਕੇਦਾਰਨਾਥ, ਕਾਸ਼ੀ ਵਿਸ਼ਵਨਾਥ, ਮਹਾਂ ਕਾਲੇਸ਼ਵਰ ਅਤੇ ਸੋਮਨਾਥ ਧਾਮ ਦੇ ਨਵੀਨੀਕਰਨ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਦਾ ਜ਼ਿਕਰ ਕੀਤਾ, ਜਿਸ ਨਾਲ ਸ਼ਰਧਾਲੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਦਾ ਸ਼ਾਨਦਾਰ ਮੰਦਰ, ਜਿਹੜਾ 500 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਸਾਕਾਰ ਹੋਇਆ ਹੈ, ਸਿਰਫ਼ ਪ੍ਰਧਾਨ ਮੰਤਰੀ ਮੋਦੀ ਦੇ ਦ੍ਰਿੜ ਸੰਕਲਪ ਨਾਲ ਹੀ ਸੰਭਵ ਹੋ ਸਕਿਆ ਹੈ।
'ਨਸ਼ਾ-ਮੁਕਤ ਹਰਿਆਣਾ, ਖੇਡਾਂ ਅਤੇ ਸਿੱਖਿਆ ਨਾਲ ਸ਼ਕਤੀਸ਼ਾਲੀ ਹਰਿਆਣਾ' ਦਾ ਸੰਦੇਸ਼
ਨਸ਼ਿਆਂ ਦੀ ਵਧ ਰਹੀ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੌਜਵਾਨਾਂ ਨੂੰ ਇਸ ਦਲਦਲ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਖੇਡਾਂ ਅਤੇ ਸਿੱਖਿਆ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 'ਨਸ਼ਾ-ਮੁਕਤ ਹਰਿਆਣਾ, ਖੇਡਾਂ ਅਤੇ ਸਿੱਖਿਆ ਨਾਲ ਸ਼ਕਤੀਸ਼ਾਲੀ ਹਰਿਆਣਾ' ਮੁਹਿੰਮ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਰ ਮਹੀਨੇ ਮੈਰਾਥਨ ਦੌੜਾਂ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਲਗਭਗ 1.5 ਲੱਖ ਨੌਜਵਾਨ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਹਰਿਆਣਾ ਦੇ ਬਹਾਦਰ ਸੈਨਿਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ, ਰਾਜ ਦੇ ਖਿਡਾਰੀਆਂ ਨੇ ਓਲੰਪਿਕ, ਪੈਰਾ-ਓਲੰਪਿਕ ਅਤੇ ਏਸ਼ੀਆਈ ਖੇਡਾਂ ਵਿੱਚ ਦੇਸ਼ ਲਈ ਸਭ ਤੋਂ ਵੱਧ ਤਗਮੇ ਜਿੱਤ ਕੇ ਵਿਸ਼ਵ ਪੱਧਰ 'ਤੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਖਾਟੂ ਸ਼ਿਆਮ ਦੇ ਦਰਬਾਰ ਵਿੱਚ ਲਏ ਗਏ ਪ੍ਰਣ ਦਾ ਜ਼ਿਕਰ ਕਰਦਿਆਂ ਆਖਿਆ ਕਿ ਪੰਜਾਬ ਚ, ਇੱਕ ਮਹੀਨੇ ਦੇ ਅੰਦਰ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕੀਤਾ ਜਾਵੇਗਾ।
ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਲਈ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ, ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਬਾਬਾ ਖਾਟੂ ਸ਼ਿਆਮ ਦੇ ਚਰਨਾਂ ਵਿੱਚ ਸ਼ਰਧਾ ਨਾਲ ਨਤਮਸਤਕ ਹੁੰਦਿਆਂ ਉਹ ਇਹ ਪੱਕਾ ਪ੍ਰਣ ਲੈ ਰਹੇ ਹਨ ਕਿ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਲਈ ਇੱਕ ਮਹੀਨੇ ਦੇ ਅੰਦਰ-ਅੰਦਰ ਠੋਸ ਕਦਮ ਚੁੱਕੇ ਜਾਣਗੇ। ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੰਕਲਪ ਦੱਸਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਆਪਣੇ ਵਾਅਦੇ ਪੂਰੇ ਕਰਦੀ ਹੈ ਅਤੇ ਆਪਣੇ ਸ਼ਬਦਾਂ ਨੂੰ ਜ਼ਮੀਨੀ ਪੱਧਰ 'ਤੇ ਅਮਲ ਵਿੱਚ ਲਿਆਉਂਦੀ ਹੈ। ਇਸ ਮੌਕੇ ਸਾਬਕਾ ਮੰਤਰੀ ਅਸੀਮ ਗੋਇਲ, ਭਾਜਪਾ ਆਗੂ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਘਨਸ਼ਿਆਮ ਕਾਂਸਲ , ਸ਼ੰਕਰ ਬਾਂਸਲ, ਸਾਹਿਲ ਬਬਲੂ ਅਤੇ ਪ੍ਰਦੀਪ ਮੈਨਨ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment