Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

September 29, 2026 10:16 PM
SehajTimes

ਇਤਿਹਾਸਕ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ: ਬਾਬਾ ਲੱਖਾ ਸਿੰਘ

ਸ਼ਬਦ ਗੁਰੂ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਾਹਿਗੁਰੂ ਨੇ ਇਸ ਸੇਵਾ ਲਈ ਮੈਨੂੰ ਵਿਸ਼ੇਸ਼ ਤੌਰ 'ਤੇ ਚੁਣਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ  : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ।

ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਪਾਸ ਹੋਣਾ ਬੇਹੱਦ ਅਹਿਮ ਅਤੇ ਮਿਸਾਲੀ ਕਦਮ ਹੈ, ਜਿਸ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਈ ਹੈ। ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਉਨ੍ਹਾਂ ਕਿਹਾ, "ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਅਜਿਹਾ ਕਾਨੂੰਨ 'ਸ਼ਬਦ ਗੁਰੂ' ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਜਿਸ ਨਾਲ ਸਿੱਖ ਭਾਈਚਾਰੇ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।"

ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਮਨੁੱਖਤਾ ਅਤੇ ਖਾਸ ਤੌਰ 'ਤੇ ਸਿੱਖ ਪੰਥ ਦੀ ਕੀਤੀ ਗਈ ਸੇਵਾ ਬਦਲੇ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ਿਰਵਾਦ ਦਿੱਤਾ ਹੈ। ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।"

ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਰਕਰਾਰ ਰੱਖਣ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਹਿਗੁਰੂ ਨੇ ਮੈਨੂੰ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026' ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੈਨੂੰ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਕੋਈ ਵੀ ਵਿਅਕਤੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।"

ਉਨ੍ਹਾਂ ਕਿਹਾ, "ਮੈਂ ਇਹ ਦਾਅਵਾ ਕਰਨ ਵਾਲਾ ਕੌਣ ਹਾਂ ਕਿ ਇਹ ਕਾਨੂੰਨ ਮੈਂ ਪਾਸ ਕੀਤਾ ਹੈ? ਇਹ ਸੇਵਾ ਤਾਂ ਗੁਰੂ ਸਾਹਿਬ ਨੇ ਮੇਰੇ ਕੋਲੋਂ ਲਈ ਹੈ, ਜੋ ਸਰਬ-ਸ਼ਕਤੀਮਾਨ ਅਤੇ ਸਰਬ-ਵਿਆਪਕ ਹਨ। ਪ੍ਰਮਾਤਮਾ ਆਪਣੇ ਚੁਣੇ ਹੋਏ ਵਿਅਕਤੀ ਕੋਲੋਂ ਹੀ ਅਜਿਹੀ ਸੇਵਾ ਲੈਂਦੇ ਹਨ ਅਤੇ ਮੈਂ ਖੁਦ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦਾ ਹਾਂ ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।"

ਮੁੱਖ ਮੰਤਰੀ ਨੇ ਕਿਹਾ, "ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਹੋਰ ਕੋਈ ਅਜਿਹਾ ਨਹੀਂ ਕਰ ਸਕਦਾ। ਇਸ ਲਈ, ਅਸੀਂ 'ਸ਼ਬਦ ਗੁਰੂ ਸਾਹਿਬ' ਦੀ ਪਵਿੱਤਰਤਾ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹਾਂ।"

ਉਨ੍ਹਾਂ ਕਿਹਾ, "ਅਸੀਂ ਖੁਸ਼ਕਿਸਮਤ ਹਾਂ ਕਿ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ 'ਤੇ ਮੁਕੰਮਲ ਰੋਕ ਲਗਾਏਗਾ।"

ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: "ਚੰਡੀਗੜ੍ਹ ਵਿਖੇ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ਗਏ 'ਜਾਗਤ ਜੋਤ ਸਤਿਕਾਰ ਐਕਟ, 2026' ਦੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਮੈਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫਰਜ਼ ਹੈ। ਸਾਡੀ ਸਰਕਾਰ ਸੂਬੇ ਦੀ ਤਰੱਕੀ, ਸ਼ਾਂਤੀ ਤੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂਆਂ ਅਤੇ ਪੀਰਾਂ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

Have something to say? Post your comment

More in Chandigarh

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ