Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

September 30, 2026 01:53 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿਭਾਗ ਵਿੱਚ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ (ਐਫਐਸਓਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਲ ਹਨ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਨਾਲ ਨਿਭਾਉਣ ਅਤੇ ਜਨਤਕ ਸਿਹਤ ਲਈ ਪੇਸ਼ੇਵਰ ਢੰਗ ਤੇ ਵਚਨਬੱਧਤਾ ਨਾਲ ਅਣਥੱਕ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਮਿਆਰੀ ਭੋਜਨ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀ ਸਿਹਤ ਦੀ ਰਾਖੀ ਲਈ ਪੂਰੀ ਇਮਾਨਦਾਰੀ ਅਤੇ ਚੌਕਸੀ ਨਾਲ ਆਪਣੇ ਫਰਜ਼ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਫੂਡ ਸੇਫਟੀ ਵਿਭਾਗ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਨਿਗਰਾਨੀ ਅਤੇ ਨਿਯਮਾਂ ਦੇ ਲਾਗੂਕਰਨ ਵਿੱਚ ਮਜ਼ਬੂਤੀ ਆਵੇਗੀ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਅਧਿਕਾਰੀ ਭੋਜਨ ਸੁਰੱਖਿਆ ਨਿਯਮਾਂ ਨੂੰ ਸਖਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ, ਖਾਣ-ਪੀਣ ਵਾਲੇ ਪਦਾਰਥਾਂ ਨਾਲ ਸਬੰਧਤ ਅਦਾਰਿਆਂ ਦੀ ਨਿਯਮਤ ਜਾਂਚ ਕਰਨਗੇ, ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਅਤੇ ਜਾਂਚ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਗੇ ਅਤੇ ਭੋਜਨ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਲਾਗੂ ਭੋਜਨ ਸੁਰੱਖਿਆ ਕਾਨੂੰਨਾਂ ਅਤੇ ਨਿਯਮਾਂ ਤਹਿਤ ਇਹਨਾਂ ਫੂਡ ਸੇਫਟੀ ਅਫਸਰਾਂ ਨੂੰ ਵਿਭਾਗੀ ਲੋੜਾਂ ਅਨੁਸਾਰ ਸੂਬੇ ਭਰ ਵਿੱਚ ਰਣਨੀਤਕ ਤੌਰ 'ਤੇ ਤਾਇਨਾਤ ਕੀਤਾ ਜਾਵੇਗਾ। ਨਵ-ਨਿਯੁਕਤ ਅਧਿਕਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ, ਸਿਹਤ ਮੰਤਰੀ ਨੇ ਉਨ੍ਹਾਂ ਨੂੰ ਆਪਣੀਆਂ ਅਧਿਕਾਰਤ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਦੇ ਖਪਤਕਾਰਾਂ ਲਈ ਮਿਲਾਵਟ-ਰਹਿਤ, ਸਾਫ਼-ਸੁਥਰੇ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਏ ਜਾ ਸਕਣ। ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ ਅਤੇ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ