Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

September 30, 2026 10:35 PM
ਗੁਰਪ੍ਰੀਤ ਸਿੰਘ ਡੱਬ

ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕ੍ਰਿਸ਼ ਗੋਲਡ (20) ਵਾਸੀ ਲੋਹਗੜ੍ਹ (ਅੰਮ੍ਰਿਤਸਰ); ਕੁਨਾਲ ਮਹਿਤਾ ਉਰਫ਼ ਕੰਨੂ (21) ਵਾਸੀ ਕਟੜਾ ਡੁੱਲੋ (ਅੰਮ੍ਰਿਤਸਰ); ਰੌਬਿਨ (21) ਵਾਸੀ ਹਿੰਦੁਸਤਾਨ ਬਸਤੀ, ਅੰਮ੍ਰਿਤਸਰ; ਜਸਕਰਨ ਸਿੰਘ ਉਰਫ਼ ਜੱਸ (36) ਵਾਸੀ ਭੂਟਾਨਪੁਰਾ (ਅੰਮ੍ਰਿਤਸਰ) ਅਤੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ (22) ਵਾਸੀ ਪਿੰਡ ਨੌਸ਼ਹਿਰਾ ਢੱਲਾ (ਤਰਨ ਤਾਰਨ) ਵਜੋਂ ਹੋਈ ਹੈ। ਮੁਲਜ਼ਮ ਜਸਕਰਨ ਉਰਫ਼ ਜੱਸ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ, ਆਰਮਜ਼ ਐਕਟ ਤਹਿਤ ਪੰਜ ਅਪਰਾਧਿਕ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਪੀਐਕਸ-3, ਤਿੰਨ .30 ਬੋਰ, ਇੱਕ 9ਐਮਐਮ ਗਲਾਕ ਅਤੇ ਇੱਕ 9ਐਮਐਮ ਪਿਸਤੌਲ ਸਮੇਤ 22 ਜਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਜਿਸ ਦੀ ਵਰਤੋਂ ਉਹ ਤਸਕਰੀ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਸ ਖੇਤਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਸਮੇਤ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਕ੍ਰਿਸ਼ ਗੋਲਡ ਅਤੇ ਕੁਨਾਲ ਮਹਿਤਾ ਉਰਫ਼ ਕੰਨੂ ਨੂੰ ਦੋ .30 ਬੋਰ ਦੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ, ਜਦਕਿ ਕੁਨਾਲ ਉਰਫ਼ ਕੰਨੂ ਵੱਲੋਂ ਪੁੱਛਗਿੱਛ ਦੌਰਾਨ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਤਿੰਨ ਹੋਰ ਪਿਸਤੌਲਾਂ ਸਮੇਤ 14 ਜ਼ਿੰਦਾ ਕਾਰਤੂਸ ਅਤੇ 1.227 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪੁੱਛਗਿੱਛ ਦੌਰਾਨ ਸਿਵਲ ਲਾਈਨਜ਼ ਇਲਾਕੇ ਤੋਂ ਉਨ੍ਹਾਂ ਦੇ ਸਾਥੀ ਰੌਬਿਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇੱਕ ਕਾਰ ਨੂੰ ਰੋਕਿਆ ਅਤੇ 2.040 ਕਿਲੋ ਹੈਰੋਇਨ ਸਮੇਤ ਜਸਕਰਨ ਸਿੰਘ ਉਰਫ਼ ਜੱਸ ਨੂੰ ਕਾਬੂ ਕਰ ਲਿਆ।

ਤੀਜੇ ਆਪਰੇਸ਼ਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ ਅੱਠ ਪੀਐਕਸ -3 ਪਿਸਤੌਲ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ, ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 168, ਮਿਤੀ 25.09.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਦੇ ਨਾਲ ਨਾਲ ਦੂਜਾ ਮਾਮਲਾ ਐਫਆਈਆਰ ਨੰਬਰ 228, ਮਿਤੀ 28.09.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਥਾਣਾ ਡੀ-ਡਿਵੀਜ਼ਨ ਵਿਖੇ ਅਤੇ ਤੀਜਾ ਮਾਮਲਾ ਐਫਆਈਆਰ ਨੰਬਰ 230, ਮਿਤੀ 29.09.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ