Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

October 01, 2026 09:40 PM
SehajTimes

ਕਾਨੂੰਨ ਦੀ ਮੂਲ ਭਾਵਨਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ; ਬੇਅਦਬੀ ਲਈ ਉਮਰ ਕੈਦ ਅਤੇ ਭਾਰੀ ਜੁਰਮਾਨਾ ਇਸ ਐਕਟ ਦਾ ਮੁੱਖ ਆਧਾਰ ਹਨ: ਭਗਵੰਤ ਸਿੰਘ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੀਆਂ ਮੱਦਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਕਰੇਗੀ। ਇੱਥੇ ਜਾਰੀ ਬਿਆਨ ਵਿੱਚ ਪੰਜਾਬ ਸਰਕਾਰ ਨੇ ਕਿਹਾ, “ਕੋਆਰਡੀਨੇਸ਼ਨ ਕਮੇਟੀ ਕਾਨੂੰਨ ਦੇ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰਪੂਰਵਕ ਚਰਚਾ ਕਰੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ 'ਤੇ ਵਿਚਾਰ ਕਰੇਗੀ। ਵਿਚਾਰ-ਵਟਾਂਦਰੇ ਦਾ ਮੁੱਖ ਕੇਂਦਰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕਮੇਟੀ ਸਾਹਮਣੇ ਰੱਖੇ ਗਏ ਵਿਚਾਰਾਂ ਅਤੇ ਸੁਝਾਵਾਂ 'ਤੇ ਵਿਚਾਰ ਕਰਦੇ ਸਮੇਂ ਕਾਨੂੰਨ ਦੀ ਮੂਲ ਭਾਵਨਾ ਅਤੇ ਪਵਿੱਤਰਤਾ ਦਾ ਪੂਰਾ ਸਤਿਕਾਰ ਕੀਤਾ ਜਾਵੇ।” ਪੰਜਾਬ ਸਰਕਾਰ ਨੇ ਦੱਸਿਆ, “ਸੂਬਾ ਸਰਕਾਰ ਵੱਲੋਂ ਕਾਇਮ ਉੱਚ-ਪੱਧਰੀ ਸੱਤ ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਸੇਵਾਮੁਕਤ ਆਈ.ਪੀ.ਐਸ. ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।” ਉਨ੍ਹਾਂ ਕਿਹਾ, “ਕਮੇਟੀ ਐਕਟ ਦੀਆਂ ਮੱਦਾਂ ਦੀ ਸਮੀਖਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਪ੍ਰਭਾਵਸ਼ਾਲੀ ਤਾਲਮੇਲ ਦੇ ਤਰੀਕਿਆਂ 'ਤੇ ਵੀ ਵਿਚਾਰ ਕਰੇਗੀ। ਇਸ ਬੈਠਕ ਦਾ ਉਦੇਸ਼ ਇਸ ਮੁੱਦੇ 'ਤੇ ਰਚਨਾਤਮਕ ਅਤੇ ਅਰਥਪੂਰਨ ਗੱਲਬਾਤ ਨੂੰ ਸੁਖਾਲਾ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਪ੍ਰਕਿਰਿਆ ਦੌਰਾਨ ਸਾਰੇ ਸਬੰਧਤ ਸੁਝਾਵਾਂ ਅਤੇ ਦ੍ਰਿਸ਼ਟੀਕੋਣਾਂ 'ਤੇ ਯੋਗ ਵਿਚਾਰ ਕੀਤਾ ਜਾਵੇ।”

ਬੁਲਾਰੇ ਨੇ ਅੱਗੇ ਕਿਹਾ, “ਸੱਤ ਮੈਂਬਰੀ ਕਮੇਟੀ ਮਾਮਲੇ ਦੀ ਵਿਆਪਕ ਜਾਂਚ ਕਰੇਗੀ ਅਤੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਅਤੇ ਤਾਲਮੇਲ ਨਾਲ ਅਗਲੇਰੀ ਰਣਨੀਤੀ 'ਤੇ ਚਰਚਾ ਕਰੇਗੀ। ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਕਾਨੂੰਨ ਦੀਆਂ ਮੱਦਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇ ਅਤੇ ਕਮੇਟੀ ਸਾਹਮਣੇ ਰੱਖੇ ਗਏ ਵਿਚਾਰਾਂ ਤੇ ਸੁਝਾਵਾਂ 'ਤੇ ਯੋਗ ਧਿਆਨ ਦਿੱਤਾ ਜਾਵੇ।” ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਬਿਠਾਉਣ ਵਾਸਤੇ ਐਤਵਾਰ ਨੂੰ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ, “ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੈਨਲ ਨਾਲ ਕਾਨੂੰਨ ਦੀਆਂ ਮੱਦਾਂ 'ਤੇ ਚਰਚਾ ਕਰਦੇ ਹੋਏ ਅਤੇ ਆਮ ਸਹਿਮਤੀ ਬਣਾਉਣ ਲਈ ਕੰਮ ਕਰਦੇ ਸਮੇਂ ਕਾਨੂੰਨ ਦੀ ਮੂਲ ਭਾਵਨਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।” ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਸੀ, “ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਵਰਗੀਆਂ ਮੱਦਾਂ ਇਸ ਕਾਨੂੰਨ ਦੀ ਮੁੱਖ ਨੀਂਹ ਹਨ, ਇਸ ਲਈ ਇਸ ਕਾਨੂੰਨ ਨੂੰ ਕਿਸੇ ਵੀ ਕੀਮਤ 'ਤੇ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਸੀ, “ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਇਸ ਕਾਨੂੰਨ ਨੇ ਸਿੱਖ ਸੰਗਤ ਦੇ ਦੁਖੀ ਹਿਰਦਿਆਂ, ਜੋ ਬਾਰ-ਬਾਰ ਹੁੰਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਹੁਤ ਚਿੰਤਤ ਸਨ, ਨੂੰ ਠਾਰਿਆ ਹੈ।” ਮੁੱਖ ਮੰਤਰੀ ਨੇ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨੂੰ ਰਚਨਾਤਮਕ ਢੰਗ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਾਨੂੰਨ ਦਾ ਮੂਲ ਮਨੋਰਥ ਅਤੇ ਰੂਹ ਬਰਕਰਾਰ ਰਹੇ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ