Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

October 01, 2026 10:36 PM
SehajTimes

ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ‘ਚ ਤੇਜ਼ੀ ਲਿਆਉਣ ਦੀ ਹਦਾਇਤ: ਚੀਮਾ

ਚੰਡੀਗੜ੍ਹ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ ਪ੍ਰਾਪਤ ਡਿਪਲੋਮਾ ਅਤੇ ਡਿਗਰੀ ਅਪ੍ਰੈਂਟਿਸਾਂ ਨੂੰ ਪੱਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨੌਕਰੀ ਤੋਂ ਕੱਢੇ ਗਏ ਮੀਟਰ ਰੀਡਰਾਂ ਨੂੰ ਮੁੜ ਬਹਾਲ ਕਰਦਿਆਂ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਤੇ ਭੱਤੇ ਤੈਅ ਕਰਨਾ ਪ੍ਰਮੁੱਖ ਤੌਰ ’ਤੇ ਸ਼ਾਮਲ ਸਨ।

ਮੁਲਾਜ਼ਮਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਪ੍ਰਸ਼ਾਸਨਿਕ, ਢਾਂਚਾਗਤ ਤੇ ਵਿੱਤੀ ਮਸਲਿਆਂ ਅਤੇ ਜਾਇਜ਼ ਮੰਗਾਂ ਨੂੰ ਯੋਜਨਾਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤੀਆਂ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ।

ਮੀਟਿੰਗਾਂ ਦੌਰਾਨ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜੇ.ਐੱਸ. ਧੀਮਾਨ, ਇੰਜੀ. ਅਜੈ ਪਾਲ ਸਿੰਘ ਅਟਵਾਲ, ਇੰਜੀ. ਸੁਖਵੰਤ ਸਿੰਘ, ਇੰਜੀ. ਜਗਦੀਪ ਸਿੰਘ ਗਰਚਾ, ਇੰਜੀ. ਜਤਿੰਦਰ ਗਰਗ ਅਤੇ ਇੰਜੀ. ਦਵਿੰਦਰ ਗੋਇਲ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਸੰਦੀਪ ਖੱਤਰੀ ਅਤੇ ਬਲਵਿੰਦਰ ਸਿੰਘ; ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ, ਤਰਨਦੀਪ ਸਿੰਘ, ਅੰਮ੍ਰਿਤਸਰ ਕੁਮਾਰ ਅਤੇ ਪਵਨਦੀਪ ਸਿੰਘ; ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਵੱਲੋਂ ਗੁਰਦੀਪ ਸਿੰਘ, ਸੁਖਮੰਦਰ ਸਿੰਘ ਅਤੇ ਜਗਜੀਤ ਸਿੰਘ; ਅਤੇ ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ, ਜਗਸੀਰ ਸਿੰਘ ਅਤੇ ਮੋਲਕਦੀਪ ਸਿੰਘ ਨੇ ਆਪਣੇ ਮਸਲੇ ਤੇ ਮੰਗਾਂ ਰੱਖੀਆਂ।

Have something to say? Post your comment

 

More in Chandigarh

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ