Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

October 02, 2026 02:47 PM
SehajTimes
ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ
ਜਦੋਂ ਤੱਕ ਪੰਜਾਬ ਵਿੱਚ ਸਾਡੀ ਸਰਕਾਰ ਹੈ, ਔਰਤਾਂ ਦੇ ਮੋਬਾਈਲਾਂ ’ਤੇ ‘ਟੂੰ-ਟੁੰ’ ਹੁੰਦੀ ਰਹੇਗੀ: ਭਗਵੰਤ ਸਿੰਘ ਮਾਨ
ਜੇ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਸੱਤਾ ਵਿੱਚ ਆਏ ਤਾਂ ਔਰਤਾਂ ਦੀ ਮਹੀਨਾਵਾਰ ਸਨਮਾਨ ਰਾਸ਼ੀ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਸਹੂਲਤਾਂ ਬੰਦ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਡੂਰ ਸਾਹਿਬ : 
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ ਸਰਕਾਰ ਲਿਆਉਣ ਦੇ ਹੱਕ ਵਿੱਚ ਨਾਅਰਾ ਮਾਰ ਰਹੀਆਂ ਹਨ। ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਸਿੱਧਾ ਉਨ੍ਹਾਂ ਦੀ ਭਲਾਈ ਵਾਲੀਆਂ ਸਕੀਮਾਂ ਵਿੱਚ ਲਾ ਰਹੀ ਹੈ ਅਤੇ ਦਾਅਵਾ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਰਹੇਗੀ, ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ‘ਟੁੰ-ਟੂੰ ਦੇ ਸੁਨੇਹੇ ਲਗਾਤਾਰ ਪਹੁੰਚਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਸੱਤਾ ਵਿੱਚ ਆਉਂਦੇ ਹਨ ਤਾਂ ਔਰਤਾਂ ਦੀ ਮਹੀਨਾਵਾਰ ਸਨਮਾਨ ਰਾਸ਼ੀ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਵਰਗੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਜਾਣਗੀਆਂ। ਆਪਣੇ ‘ਐਕਸ’ ਹੈਂਡਲ ’ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਏ ਸਮਾਗਮ ਵਿੱਚ ਇੰਨੀ ਵੱਡੀ ਗਿਣਤੀ ’ਚ ਪਹੁੰਚਣ ਲਈ ਆਪ ਸਭ ਦਾ ਬਹੁਤ-ਬਹੁਤ ਧੰਨਵਾਦ।
 
 
ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ 3,000 ਤੋਂ 4,500 ਰੁਪਏ ਸਿੱਧੇ ਤਬਦੀਲ ਕੀਤੇ ਗਏ ਹਨ। ਸਾਡੀ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਸਿਰਫ਼ ਤੇ ਸਿਰਫ਼ ਉਨ੍ਹਾਂ ਦੀ ਭਲਾਈ ’ਤੇ ਖ਼ਰਚ ਰਹੀ ਹੈ। ਇਸੇ ਇਮਾਨਦਾਰ ਨੀਤੀ ਸਦਕਾ ਪੰਜਾਬ ਅੱਜ ਸਿੱਖਿਆ ਅਤੇ ਹੋਰ ਜਨਤਕ ਸੇਵਾਵਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਇਨਕਲਾਬ ਜ਼ਿੰਦਾਬਾਦ।” ਸ੍ਰੀ ਖਡੂਰ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਇਹ ਉਹੀ ਪਵਿੱਤਰ ਧਰਤੀ ਹੈ, ਜਿੱਥੇ ਸ੍ਰੀ ਗੁਰੂ ਅਮਰਦਾਸ ਜੀ ਨੇ ਸਤੀ ਪ੍ਰਥਾ ਦਾ ਅੰਤ ਕੀਤਾ ਅਤੇ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕੀਤਾ, ਜਿਸ ਵਿੱਚ ਮਾਤਾ ਖੀਵੀ ਜੀ ਨੇ ਖ਼ੁਦ ਸੇਵਾ ਨਿਭਾਈ।  ਉਨ੍ਹਾਂ ਕਿਹਾ, ‘‘ਜੇ ਵਿਰੋਧੀ ਪਾਰਟੀਆਂ ਦੀ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਉਹ ’ਮਾਵਾਂ-ਧੀਆਂ ਸਤਿਕਾਰ ਯੋਜਨਾ’, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹੋਰ ਜਨਤਕ ਭਲਾਈ ਸਕੀਮਾਂ ਬੰਦ ਕਰ ਦੇਣਗੇ।’’ ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹੋਰ ਵੀ ਹਾਜ਼ਰ ਸਨ।
 
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ