Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

October 02, 2026 10:01 PM
SehajTimes

ਮੁਲਜ਼ਮ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ: ਆਈਜੀਪੀ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਨੈੱਟਵਰਕ ਦੇ ਪਿਛਲੇ ਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਦੌਰਾਨ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਬਾਰੇ ਠੋਸ ਸੂਚਨਾ ਮਿਲਣ ’ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲੀਸ ਪਾਰਟੀ ਨੇ ਰਾਜਨਪ੍ਰੀਤ ਸਿੰਘ ਅਤੇ ਵਿਜੇ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ ਬਰਾਮਦ ਕੀਤੇ।
ਆਈਜੀਪੀ ਨੇ ਅੱਗੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਬਾਰੇ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ ’ਤੇ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਾਰਸਦੀਪ ਸਿੰਘ ਉਰਫ਼ ਬਿੱਲਾ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਰਸਦੀਪ ਇੱਕ ਬਦਨਾਮ ਨਸ਼ਾ ਤਸਕਰ ਹੈ, ਜੋ ਖੇਤਰ ਵਿੱਚ ਡਰੱਗ ਕਾਰਟਲ ਚਲਾ ਰਿਹਾ ਸੀ। ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਘਰਿੰਡਾ (ਅੰਮ੍ਰਿਤਸਰ ਦਿਹਾਤੀ) ਵਿਖੇ ਦੋ ਵੱਖ-ਵੱਖ ਕੇਸ—ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 27.09.2026 ਨੂੰ ਐੱਫਆਈਆਰ ਨੰਬਰ 422 ਅਤੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਮਿਤੀ 28.09.2026 ਨੂੰ ਐੱਫਆਈਆਰ ਨੰਬਰ 423 ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ