Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

October 02, 2026 10:10 PM
SehajTimes

ਸਾਲ 2025-26 ਦੌਰਾਨ ਪੂਰੇ ਸੂਬੇ ਵਿੱਚ 5.44 ਲੱਖ ਤੋਂ ਵੱਧ ਯੂਨਿਟ ਕੀਤੇ ਗਏ ਇਕੱਤਰ; ਕੁੱਲ 92 ਫੀਸਦੀ ਖੂਨ ਸਵੈ-ਇੱਛਾ ਨਾਲ ਦਾਨ ਕੀਤਾ ਗਿਆ ਦਾਨ, ਜਿਸ ਵਿੱਚੋਂ 99.6 ਫੀਸਦੀ  ਸਰਕਾਰੀ ਬਲੱਡ ਸੈਂਟਰਾਂ ’ਚ ਕੀਤਾ ਇਕੱਤਰ*


ਚੰਡੀਗੜ੍ਹ : ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਪੰਜਾਬ ਦੇ ਲੋਕਾਂ, ਸਵੈ-ਇੱਛਤ ਖੂਨਦਾਨੀਆਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੇਕ ਮਨੁੱਖਤਾਵਾਦੀ ਜਜ਼ਬੇ ਨੂੰ ਪੰਜਾਬੀਆਂ ਦੀ ਨਿਰਸਵਾਰਥ ਭਾਵਨਾ ਅਤੇ ਹਮਦਰਦੀ ਦਾ ਪ੍ਰਤੀਕ ਦੱਸਿਆ। ਨਵੀਂ ਦਿੱਲੀ ਦੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਦੇ ਸਵਰਨ ਜਯੰਤੀ ਆਡੀਟੋਰੀਅਮ ਵਿਖੇ ਕਰਵਾਏ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ (ਐਨਵੀਬੀਡੀਡੀ) 2026 ਦੇ ਸਮਾਗਮ ਦੌਰਾਨ ਸੂਬੇ ਨੂੰ ਅਧਿਕਾਰਤ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਐਮ. ਸ੍ਰੀਨਿਵਾਸ, ਮੈਂਬਰ (ਸਿਹਤ) ਨੀਤੀ ਆਯੋਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ  ਅਤੇ ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਲਵਨੀਸ਼ ਜੀ. ਕ੍ਰਿਸ਼ਨਾ ਅਤੇ ਐਲ.ਐਚ.ਐਮ.ਸੀ.  ਦੀ ਡਾਇਰੈਕਟਰ ਡਾ. ਹਿਮਾਨੀ ਆਹਲੂਵਾਲੀਆ ਵੀ ਉਨ੍ਹਾਂ ਨਾਲ ਮੌਜੂਦ ਸਨ।

ਸੂਬੇ ਦੀ ਸ਼ਾਨਦਾਰ ਤੇ ਮਿਸਾਲੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਲ 2025-26 ਦੌਰਾਨ ਲੋਕਾਂ ਦੇ ਸਹਿਯੋਗ ਨਾਲ ਲਗਾਏ ਗਏ 6583 ਖੂਨਦਾਨ ਕੈਂਪਾਂ ਰਾਹੀਂ ਪੰਜਾਬ ਭਰ ਵਿੱਚ ਕੁੱਲ 5,44,167 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸੂਬੇ ਵਿੱਚ ਇਕੱਤਰ ਕੀਤੇ ਗਏ ਕੁੱਲ ਖੂਨ ਦਾ 92 ਫੀਸਦੀ ਹਿੱਸਾ ਸਵੈ-ਇੱਛਤ ਸੀ, ਜਦੋਂ ਕਿ  ਸਰਕਾਰੀ ਖੂਨ ਕੇਂਦਰਾਂ ਵਿੱਚ ਇਹ ਯੋਗਦਾਨ 99.6 ਫੀਸਦੀ ਸੀ। ਡਾ. ਬਲਬੀਰ ਸਿੰਘ ਨੇ ਕਿਹਾ, ‘‘ਖੂਨਦਾਨ ਮਨੁੱਖਤਾ ਦੀ ਸੇਵਾ ਦੇ ਸਭ ਤੋਂ ਨੇਕ ਕਾਰਜਾਂ ਵਿੱਚੋਂ ਇੱਕ ਹੈ। ਸਵੈ-ਇੱਛਾ ਨਾਲ ਦਾਨ ਕੀਤੇ ਖੂਨ ਦਾ ਇੱਕ- ਇੱਕ ਯੂਨਿਟ ਗੰਭੀਰ ਹਾਲਤ ਵਾਲੇ ਮਰੀਜ਼ ਲਈ ਜੀਵਨ-ਰੇਖਾ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਵੈ-ਇੱਛਤ ਖੂਨਦਾਨੀ ਇਸ ਰਾਸ਼ਟਰੀ ਸਨਮਾਨ ਸਭ ਤੋਂ ਪਹਿਲੇ ਤੇ ਅਸਲ ਹੱਕਦਾਰ ਹਨ, ਜਿਨ੍ਹਾਂ ਦੀ ਨੇਕ-ਦਿਲੀ ਤੇ ਅਟੁੱਟ ਉਦਾਰਤਾ ਸਾਡੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਬਣਾਉਂਦੀ ਹੈ।’’

ਸਿਹਤ ਮੰਤਰੀ ਨੇ ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕਾਊਂਸਲ (ਪੀਐਸਬੀਟੀਸੀ), ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (ਪੀਐਸਏਸੀਐਸ), ਸਰਕਾਰੀ ਅਤੇ ਪ੍ਰਾਈਵੇਟ ਬਲੱਡ ਸੈਂਟਰਾਂ, ਗੈਰ-ਸਰਕਾਰੀ ਸੰਸਥਾਵਾਂ , ਵਿਦਿਅਕ ਅਦਾਰਿਆਂ ਅਤੇ ਹੋਰ ਭਾਈਵਾਲਾਂ ਵੱਲੋਂ ਵੱਡੇ ਪੱਧਰ ’ਤੇ ਜਾਗਰੂਕਤਾ ਫੈਲਾਉਣ ਲਈ ਕੀਤੇ ਗਏ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਅਤੇ ਵਿਦਿਆਰਥੀ ਵਲੰਟੀਅਰਾਂ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਭਵਿੱਖ ਲਈ ਖੂਨ ਦਾਨੀਆਂ ਦਾ ਇੱਕ ਮਜ਼ਬੂਤ ਅਤੇ ਨਿਰੰਤਰ ਚੱਲਣ ਵਾਲੇ ਡੇਟਾਬੇਸ ਤਿਆਰ ਕਰਨ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਬਹੁਤ ਅਹਿਮ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਖੂਨ ਸੰਚਾਰ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨਾ ਜਾਰੀ ਰੱਖੇਗੀ, ਸੁਰੱਖਿਅਤ ਖੂਨ ਅਤੇ ਇਸਦੇ ਹੋਰ ਤੱਤਾਂ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਏਗੀ ਅਤੇ 100 ਫੀਸਦੀ ਸਵੈ-ਇੱਛਤ ਖੂਨ ਦਾਨ ਨੂੰ ਬਰਕਰਾਰ ਰੱਖੇਗੀ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਸਾਰੇ ਤੰਦਰੁਸਤ ਅਤੇ ਯੋਗ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਦਿਲੋਂ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਅੱਗੇ ਆਉਣ ਅਤੇ ਪੰਜਾਬ ਵਿੱਚ ਸਵੈ-ਇੱਛਤ ਖੂਨ ਦਾਨ ਨੂੰ ਨਿਰੰਤਰ ਲੋਕ-ਲਹਿਰ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ, ‘‘ਸਾਡੇ ਵੱਲੋਂ ਦਿੱਤਾ ਥੋੜ੍ਹਾ ਜਿਹਾ ਯੋਗਦਾਨ ਕਿਸੇ ਨੂੰ ਜ਼ਿੰਦਗੀ ਦਾ ਦੂਜਾ ਮੌਕਾ ਦੇ ਸਕਦਾ ਹੈ।’’ ਜ਼ਿਕਰਯੋਗ ਹੈ ਕਿ ਇਸ ਕੌਮੀ ਸਨਮਾਨ ਸਮਾਰੋਹ ਵਿੱਚ, ਪੰਜਾਬ ਦੀ ਨੁਮਾਇੰਦਗੀ ਡਾ. ਸੁਨੀਤਾ ਦੇਵੀ (ਜੁਆਇੰਟ ਡਾਇਰੈਕਟਰ, (ਬੀਟੀਐਸ-ਕਮ-ਲੈਬ ਸੇਵਾਵਾਂ, ਪੀਐਸਏਸੀਐਸ), ਪੰਕਜ ਕੁਮਾਰੀ (ਡਿਪਟੀ ਡਾਇਰੈਕਟਰ, ਲੈਬ ਸੇਵਾਵਾਂ, ਪੀਐਸਏਸੀਐਸ), ਡਾ. ਕੇਤਕੀ ਸ਼ਰਮਾ (ਸਹਾਇਕ ਡਾਇਰੈਕਟਰ( ਵੀਬੀਡੀ, ਬੀਟੀਐਸ, ਪੀਐਸਬੀਟੀਸੀ) ਅਤੇ ਅੰਮ੍ਰਿਤ ਰਾਜ (ਦਫ਼ਤਰੀ ਸਹਾਇਕ, ਪੀਐਸਬੀਟੀਸੀ) ਨੇ ਕੀਤੀ, ਅਤੇ  ਸੂਬੇ ਦੀ ਤਰਫ਼ੋਂ ਇਹ ਵੱਕਾਰੀ ਪੁਰਸਕਾਰ ਪ੍ਰਾਪਤ ਕੀਤਾ।

Have something to say? Post your comment

More in Chandigarh

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ