Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Sports

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

October 02, 2026 11:16 PM
SehajTimes

ਤੂਰ ਦੀ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ: ਵਿਧਾਇਕ ਗੁਰਲਾਲ ਘਨੌਰ



ਪਟਿਆਲਾ : ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਨਾਲ ਲੱਦ ਕੇ ਸਨਮਾਨਿਤ ਕੀਤਾ।

ਇਸ ਮੌਕੇ ਲਗਾਤਾਰ ਦੋ ਏਸ਼ੀਅਨ ਗੇਮਜ਼ ਵਿੱਚ ਸ਼ਾਟਪੁੱਟ ਦਾ ਸੋਨ ਤਗ਼ਮਾ ਜਿੱਤਣ ਅਤੇ ਇਸ ਵਾਰ ਚਾਂਦੀ ਦਾ ਤਗ਼ਮਾ ਹਾਸਲ ਕਰਨ ਵਾਲੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸੱਟਾਂ ਕਾਰਨ ਇਸ ਵਾਰ ਉਹ ਸੋਨ ਤਗ਼ਮਾ ਹਾਸਲ ਕਰਨ ਤੋਂ ਰਹਿ ਗਏ, ਪਰ ਪਰਿਵਾਰ, ਵਿਭਾਗ ਅਤੇ ਸਰਕਾਰ ਵੱਲੋਂ ਮਿਲ ਰਹੇ ਸਹਿਯੋਗ ਨਾਲ ਉਹ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਜਿੱਤਣ ਲਈ ਪੂਰੀ ਮਿਹਨਤ ਕਰਨਗੇ।

ਉਲੰਪੀਅਨ ਤੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪਾਂ ਤੋਂ ਲੈ ਕੇ ਕੌਮਾਂਤਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੱਕ ਖਿਡਾਰੀਆਂ ਨੂੰ ਵਿਸ਼ੇਸ਼ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ।

ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਤੂਰ ਦੀ ਸ਼ਾਨਦਾਰ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਤੂਰ, ਦਲਜੀਤ ਸਿੰਘ ਰਾਣਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵਰਗੀਆਂ ਸ਼ਖ਼ਸੀਅਤਾਂ ਦੀ ਪ੍ਰੇਰਣਾ ਸਦਕਾ ਪਟਿਆਲਾ ਦੇ ਨਵੇਂ ਖਿਡਾਰੀ ਵੀ ਅਥਲੈਟਿਕਸ, ਸ਼ਾਟਪੁੱਟ, ਡਿਸਕਸ ਥਰੋਅ ਸਮੇਤ ਵੱਖ-ਵੱਖ ਖੇਡਾਂ ਵਿੱਚ ਅੱਗੇ ਵੱਧ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਾਟਪੁੱਟ ਅਤੇ ਡਿਸਕਸ ਥਰੋਅ ਵਰਗੀਆਂ ਖੇਡਾਂ ਵਿੱਚ ਕੌਮਾਂਤਰੀ ਪੱਧਰ ’ਤੇ ਤਗ਼ਮਾ ਜਿੱਤਣਾ ਕੋਈ ਆਸਾਨ ਪ੍ਰਾਪਤੀ ਨਹੀਂ ਹੈ। ਤੂਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਮਾਪਿਆਂ, ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਖੇਡ ਮੈਦਾਨ ਵਿਕਸਤ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਵਧੇਰੇ ਮੌਕੇ ਮਿਲ ਰਹੇ ਹਨ।

ਵਿਧਾਇਕ ਗੁਰਲਾਲ ਘਨੌਰ ਨੇ ਉਮੀਦ ਪ੍ਰਗਟਾਈ ਕਿ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਹੋਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਹੋਰ ਤਗ਼ਮੇ ਜਿੱਤਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸਡੀਐਮ ਗੁਰਦੇਵ ਸਿੰਘ, ਦਲਜੀਤ ਸਿੰਘ ਰਾਣਾ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਕੌਮਾਂਤਰੀ ਰੈਸਲਰ ਅਤੇ ਰੈਸਲਿੰਗ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ, ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਟਿਆਲਾ ਵਾਸੀ, ਖੇਡ ਪ੍ਰੇਮੀ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।

Have something to say? Post your comment

 

More in Sports

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ