Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

October 02, 2026 11:21 PM
SehajTimes

ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ ਹੈ। ਪਹਿਲੀ ਵਾਰ 1982 ਵਿੱਚ ਨਵੀਂ ਦਿੱਲੀ ਏਸ਼ਿਆਡ ਵਿੱਚ ਜਿੱਤਿਆ ਸੀ, ਜਦੋਂ ਏਸ਼ੀਅਨ ਖੇਡਾਂ ਵਿੱਚ ਮਹਿਲਾ ਹਾਕੀ ਵਰਗ ਦੀ ਸ਼ੁਰੂਆਤ ਹੋਈ ਸੀ। ਭਾਰਤੀ ਟੀਮ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਮੌਜੂਦਾ ਚੈਂਪੀਅਨ ਚੀਨ ਨੂੰ 1-0 ਨਾਲ ਹਰਾਇਆ। ਦੇਸ਼ ਲਈ ਸੋਨ ਤਗਮਾ ਪੱਕਾ ਕਰਨ ਲਈ ਲਾਲਰੇਮਸਿਆਮੀ ਨੇ 10ਵੇਂ ਮਿੰਟ ਵਿੱਚ ਨਿਰਣਾਇਕ ਗੋਲ ਕੀਤਾ। ਆਪਣੇ ਵਧਾਈ ਸੰਦੇਸ਼ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਇਤਿਹਾਸਕ ਪ੍ਰਾਪਤੀ 'ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸੋਨ ਤਗਮਾ ਟੀਮ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ ਇਰਾਦੇ ਅਤੇ ਟੀਮ ਭਾਵਨਾ ਦਾ ਨਤੀਜਾ ਹੈ।

ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਹਾਕੀ ਨੇ ਵਿਸ਼ਵ ਪੱਧਰ 'ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਹ ਜਿੱਤ ਪੰਜਾਬ ਅਤੇ ਦੇਸ਼ ਭਰ ਦੀਆਂ ਲੱਖਾਂ ਨੌਜਵਾਨ ਲੜਕੀਆਂ ਨੂੰ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਚੀਨ ਵਰਗੀ ਮਜ਼ਬੂਤ ਟੀਮ ਖਿਲਾਫ ਦਬਾਅ ਹੇਠ ਸੰਜਮ ਬਣਾਈ ਰੱਖਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਲਾਲਰੇਮਸਿਆਮੀ ਅਤੇ ਪੂਰੀ ਟੀਮ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਮਰਥਨ ਕਰਦੀ ਰਹੇਗੀ। ਉਨ੍ਹਾਂ ਟੀਮ ਨੂੰ ਭਵਿੱਖ ਦੇ ਟੂਰਨਾਮੈਂਟਾਂ ਲਈ ਹੋਰ ਸਫਲਤਾ ਦੀ ਕਾਮਨਾ ਕੀਤੀ।

Have something to say? Post your comment

 

More in Chandigarh

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ