Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

October 03, 2026 03:46 PM
SehajTimes

ਚਾਲੂ ਵਿੱਤੀ ਸਾਲ ਲਈ 498.16 ਕਰੋੜ ਰੁਪਏ ਦਾ ਬਜਟ ਉਪਬੰਧ, ਸਮਾਜਿਕ ਸੁਰੱਖਿਆ ਨੂੰ ਮਿਲੀ ਹੋਰ ਮਜ਼ਬੂਤੀ

ਹਰ ਯੋਗ ਦਿਵਿਆਂਗ ਵਿਅਕਤੀ ਤੱਕ ਸਨਮਾਨ, ਸਹਾਰਾ ਅਤੇ ਸਰਕਾਰੀ ਹੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰ ਜੀਵਨ ਜਿਊਣ ਲਈ ਸਹਾਰਾ ਦੇਣ ਵਾਸਤੇ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਪਨਿਆਂ, ਸਨਮਾਨ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਇਸੇ ਸੋਚ ਨਾਲ ਸਰਕਾਰ ਕੇਵਲ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਅਤੇ ਸਮਾਜ ਵਿੱਚ ਬਰਾਬਰੀ ਨਾਲ ਅੱਗੇ ਵਧਣ ਦਾ ਮੌਕਾ ਵੀ ਪ੍ਰਦਾਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਸ ਵੇਲੇ 2.84 ਲੱਖ ਦੇ ਕਰੀਬ ਲਾਭਪਾਤਰੀਆਂ ਨੂੰ ਨਿਯਮਤ ਤੌਰ 'ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਸਹਾਇਤਾ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ 498.16 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ, "ਕਿਸੇ ਵੀ ਸੰਵੇਦਨਸ਼ੀਲ ਅਤੇ ਤਰੱਕੀਸ਼ੀਲ ਸਮਾਜ ਦੀ ਪਛਾਣ ਇਸ ਗੱਲ ਨਾਲ ਹੁੰਦੀ ਹੈ ਕਿ ਉਹ ਆਪਣੇ ਸਭ ਤੋਂ ਵੱਧ ਲੋੜਵੰਦ ਨਾਗਰਿਕਾਂ ਦੇ ਨਾਲ ਕਿੰਨੀ ਮਜ਼ਬੂਤੀ ਨਾਲ ਖੜ੍ਹਾ ਰਹਿੰਦਾ ਹੈ। ਪੰਜਾਬ ਸਰਕਾਰ ਹਰ ਦਿਵਿਆਂਗ ਵਿਅਕਤੀ ਨੂੰ ਸਨਮਾਨ, ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਰਹੇਗੀ।" ਡਾ. ਬਲਜੀਤ ਕੌਰ ਨੇ ਦਿਵਿਆਂਗ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਸਮਾਜ ਦੇ ਹਰ ਵਰਗ, ਲੋਕ ਪ੍ਰਤੀਨਿਧੀਆਂ ਅਤੇ ਸਥਾਨਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਵਿੱਚ ਸਹਿਯੋਗ ਦੇਣ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰ ਦੀ ਸਹਾਇਤਾ ਤੋਂ ਵਾਂਝਾ ਨਾ ਰਹੇ।

 

Have something to say? Post your comment

More in Chandigarh

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;