Wednesday, November 18, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Sports

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

October 03, 2026 08:04 PM
Rozana Sehaj times

ਆਈਚੀ-ਨਾਗੋਆ (ਜਾਪਾਨ) : ਭਾਰਤੀ ਮਹਿਲਾ ਹਾਈ ਟੀਮ ਨੇ ਸ਼ੁੱਕਰਵਾਰ ਨੂੰ ਇਤਿਹਾਸਕ ਪ੍ਰਦਰਸ਼ਨ ਕੀਤਾ, ਮੌਜੂਦਾ ਏਸ਼ੀਅਨ ਚੈਂਪੀਅਨ ਚੀਨ ਨੂੰ 1-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਅਤੇ ਆਈਚੀ-ਨਾਗੋਆ ਵਿੱਚ ਏਸ਼ੀਆਈ ਖੇਡਾਂ ਦੇ ਤਗ਼ਮੇ ਲਈ 44 ਸਾਲਾਂ ਦੀ ਉਡੀਕ ਨੂੰ ਖ਼ਤਮ ਕੀਤਾ। ਦੁਨੀਆ ਵਿੱਚ 8ਵੇਂ ਨੰਬਰ ’ਤੇ ਕਾਬਜ਼ ਭਾਰਤ ਨੇ ਇਕ ਸਖ਼ਤ ਮੁਕਾਬਲੇ ਵਾਲੇ ਫ਼ਾਈਨਲ ਵਿੱਚ ਦੁਨੀਆ ਦੇ ਚੌਥੇ ਨੰਬਰ ਦੇ ਚੀਨ ਨੂੰ ਹਰਾਇਆ, ਲਾਲਰੇਮਸਿਆਮੀ ਨੇ 10ਵੇਂ ਮਿੰਟ ਵਿੱਚ ਫ਼ੀਲਡ ਗੋਲ ਰਾਹੀਂ ਫ਼ੈਸਲਾਕੁੰਨ ਗੋਲ ਕੀਤਾ। ਇਹ 1982 ਤੋਂ ਬਾਅਦ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਪਹਿਲਾ ਮਹਿਲਾ ਹਾਕੀ ਤਗ਼ਮਾ ਹੈ। ਇਹ ਆਈਚੀ-ਨਾਗੋਆ ਏਸ਼ੀਅਨ ਖੇਡਾਂ ਵਿੱਚ ਭਾਰਤ ਦਾ 76ਵਾਂ ਤਗ਼ਮਾ ਹੈ ਜਿਸ ਵਿੱਚ 16 ਸੋਨੇ, 25 ਚਾਂਦੀ ਅਤੇ 35 ਕਾਂਸੀ ਦੇ ਤਗ਼ਮੇ ਹਨ। ਇਹ ਸੋਨ ਤਗ਼ਮਾ ਭਾਰਤੀ ਟੀਮ ਲਈ ਇਕ ਮਹੱਤਵਪੂਰਨ ਇਨਾਮ ਵੀ ਲੈ ਕੇ ਆਉਂਦਾ ਹੈ, ਕਿਉਂਕਿ ਇਸ ਜਿੱਤ ਨਾਲ ਭਾਰਤੀ ਟੀਮ 2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਵਿੱਚ ਸਿੱਧੀ ਕੁਆਲੀਫ਼ਾਈ ਕਰ ਲੈਂਦੀ ਹੈ। ਇਹ ਪ੍ਰਾਪਤੀ ਭਾਰਤੀ ਮਹਿਲਾ ਹਾਈ ਟੀਮ ਲਈ ਇਕ ਮੁਸ਼ਕਲ ਓਲੰਪਿਕ ਚੱਕਰ ਤੋਂ ਬਾਅਦ ਆਈ ਹੈ, ਜੋ ਟੋਕੀਓ 2020 ਓਲੰਪਿਕ ਵਿੱਚ ਪ੍ਰਭਾਵਸ਼ਾਲੀ ਚੌਥੇ ਸਥਾਨ ’ਤੇ ਰਹਿਣ ਤੋਂ ਬਾਅਦ ਪੈਰਿਸ 2024 ਓਲੰਪਿਕ ਲਈ ਕੁਆਲੀਫ਼ਾਈ ਕਰਨ ਤੋਂ ਥੋੜ੍ਹੇ ਫ਼ਰਕ ਨਾਲ ਖੁੰਝ ਗਈ ਸੀ। ਭਾਰਤ ਦੀ ਮੁਹਿੰਮ ਨੂੰ ਗੋਲ ਕਰਨ ਦੇ ਸ਼ਾਨਦਾਰ ਯਤਨਾਂ ਦੁਆਰਾ ਵੀ ਉਜਾਗਰ ਕੀਤਾ ਗਿਆ। ਦੀਪਿਕਾ 21 ਗੋਲਾਂ ਨਾਲ ਟੂਰਨਾਮੈਂਟ ਦੀ ਸੱਭ ਤੋਂ ਵੱਧ ਗੋਲ ਕਰਨ ਵਾਲੀ ਖਿਡਾਰਨ ਰਹੀ, ਉਸ ਤੋਂ ਬਾਅਦ ਟੀਮ ਦੀ ਸਾਥੀ ਨਵਨੀਤ ਕੌਰ 10 ਗੋਲਾਂ ਨਾਲ ਦੂਜੇ ਸਥਾਨ ’ਤੇ ਰਹੀ, ਜਦਕਿ ਚੀਨ ਦੀ ਜਿਆਕੀ ਝੋਂਗ ਨੇ ਨੌਂ ਗੋਲ ਦਾਗ਼ੇ।
ਚਾਰ ਦਹਾਕਿਆਂ ਦੀ ਉਡੀਕ ਤੋਂ ਬਾਅਦ ਭਾਰਤੀ ਮਹਿਲਾ ਹਾਕੀ ਇਕ ਵਾਰ ਫਿਰ ਏਸ਼ੀਆ ਦੇ ਸਿਖ਼ਰ ’ਤੇ ਪਹੁੰਚ ਗਈ ਹੈ।

Have something to say? Post your comment

More in Sports

ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫ਼ੀ 2029 ਦੀ ਮੇਜ਼ਬਾਨੀ ਕਰੇਗਾ ਭਾਰਤ : ਆਈਸੀਸੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ