Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 04, 2026 10:29 PM
SehajTimes

ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਨਮਾਨ ਲਈ ਸਮਾਜਿਕ ਇਨਕਲਾਬ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

75 ਲੱਖ ਤੋਂ ਵੱਧ ਔਰਤਾਂ ਰਜਿਸਟਰਡ, ਇੱਕ ਕਰੋੜ ਔਰਤਾਂ ਨੂੰ ਕਵਰ ਕਰਨ ਦਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੋਈ ਵੀ ਯੋਗ ਲਾਭਪਾਤਰੀ ਮਹਿਲਾ ਯੋਜਨਾ ਦੇ ਲਾਭਾਂ ਤੋਂ ਵਾਂਝੀ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਮੇਲ ਕੌਰ ਉਰਫ਼ ਮੇਲੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਆਸ਼ੀਰਵਾਦ; ਮੁੱਖ ਮੰਤਰੀ ਨੇ ਦਿੱਤੇ ਤੋਹਫ਼ੇ

ਚੰਡੀਗੜ੍ਹ,:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋਣ ਅਤੇ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣ ਦੇ ਨਾਲ ਇਹ ਯੋਜਨਾ ਪੂਰੇ ਪੰਜਾਬ ਵਿੱਚ ਔਰਤਾਂ ਲਈ ਸਤਿਕਾਰ ਅਤੇ ਵਿੱਤੀ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੀ ਹੈ। ਇਹ ਮੌਕਾ ਉਸ ਵੇਲੇ ਭਾਵੁਕ ਹੋ ਗਿਆ, ਜਦੋਂ ਇਸ ਯੋਜਨਾ ਦੀ ਲਾਭਪਾਤਰੀ ਗੁਰਮੇਲ ਕੌਰ ਉਰਫ਼ ਮੇਲੋ, ਜੋ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਆਈ ਸੀ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਦੇਖਦਿਆਂ ਹੀ ਉਸ ਨੇ ਤੁਰੰਤ ਮੁੱਖ ਮੰਤਰੀ ਨੂੰ ਕਲਾਵੇ ਵਿੱਚ ਲੈ ਲਿਆ ਅਤੇ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਆਰ ਤੇ ਸਤਿਕਾਰ ਦੇ ਪ੍ਰਤੀਕ ਵਜੋਂ ਉਸ ਨੂੰ ਤੋਹਫ਼ੇ ਭੇਟ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ ਅਤੇ ਅਰਦਾਸ ਕੀਤੀ ਕਿ ਵਾਹਿਗੁਰੂ ਬੀਬੀ ਗੁਰਮੇਲ ਕੌਰ ਦੇ ਚਿਹਰੇ 'ਤੇ ਹਮੇਸ਼ਾ ਮੁਸਕਰਾਹਟ ਬਣਾਈ ਰੱਖੇ।

ਇਹ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਜਨੀਕ ਮਾਤਾ ਜੀ, ਅੱਜ ਤੁਹਾਨੂੰ ਮਿਲ ਕੇ ਮੇਰੀ ਰੂਹ ਨੂੰ ਸੱਚਾ ਸਕੂਨ ਮਿਲਿਆ ਹੈ। ਵਾਹਿਗੁਰੂ ਤੁਹਾਡੇ ਚਿਹਰੇ 'ਤੇ ਇਹ ਮੁਸਕਰਾਹਟ ਹਮੇਸ਼ਾ ਬਣਾਈ ਰੱਖੇ। ਤੁਹਾਡਾ ਪੁੱਤ ਹਮੇਸ਼ਾ ਪੰਜਾਬ ਦੀ ਸੇਵਾ ਵਿੱਚ ਡਟਿਆ ਰਹੇਗਾ। ਪੰਜਾਬ ਦੀਆਂ ਉਨ੍ਹਾਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ, ਜਿਨ੍ਹਾਂ ਨੇ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਇਆ।”

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਹਰ ਮਾਂ ਅਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ ਹੈ। ਇਹ ਯੋਜਨਾ ਇੱਕ ਸਮਾਜਿਕ ਇਨਕਲਾਬ ਹੈ, ਜੋ ਸਾਡੀਆਂ ਮਾਵਾਂ ਅਤੇ ਧੀਆਂ ਦਾ ਆਤਮ-ਵਿਸ਼ਵਾਸ ਅਤੇ ਆਤਮ-ਸਨਮਾਨ ਵਧਾਏਗੀ।”

ਮੁੱਖ ਮੰਤਰੀ ਨੇ ਪਿੰਡ ਆਦਮਪੁਰਾ ਦੀ ਬੀਬੀ ਗੁਰਮੇਲ ਕੌਰ (ਮੇਲੋ) ਦਾ ਸਨਮਾਨ ਕੀਤਾ, ਜੋ ਇਸ ਯੋਜਨਾ ਦੀ ਲਾਂਚਿੰਗ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਿਤ ਹੋਈ ਸੀ।

ਉਨ੍ਹਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ, “ਤੁਹਾਨੂੰ ਮਿਲ ਕੇ ਮੇਰੀ ਰੂਹ ਨੂੰ ਸਕੂਨ ਮਿਲਿਆ ਹੈ। ਮੈਂ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਤੁਹਾਡੇ ਚਿਹਰੇ 'ਤੇ ਹਮੇਸ਼ਾ ਮੁਸਕਰਾਹਟ ਬਣਾਈ ਰੱਖੇ। ਤੁਹਾਡਾ ਪੁੱਤਰ ਪੰਜਾਬ ਦੀ ਸੇਵਾ ਲਈ ਵਚਨਬੱਧ ਹੈ ਅਤੇ ਉਹ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।”

ਇਸ ਯੋਜਨਾ ਨੂੰ ਵੱਡੀ ਸਫ਼ਲਤਾ ਦਿਵਾਉਣ ਲਈ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੀਆਂ ਉਨ੍ਹਾਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਬਹੁਤ ਵੱਡੀ ਸਫ਼ਲਤਾ ਦਿਵਾਈ ਹੈ। ਹੁਣ ਤੱਕ ਸਤਿਕਾਰ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਇਹ ਔਰਤਾਂ ਲਈ ਵਿੱਤੀ ਆਜ਼ਾਦੀ ਦਾ ਰਸਤਾ ਹੈ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਹਨ। ਸਾਡਾ ਟੀਚਾ ਇੱਕ ਕਰੋੜ ਬੀਬੀਆਂ ਤੱਕ ਸਤਿਕਾਰ ਰਾਸ਼ੀ ਦਾ ਲਾਭ ਪਹੁੰਚਾਉਣਾ ਹੈ।”

ਉਨ੍ਹਾਂ ਕਿਹਾ, “ਦੇਸ਼ ਵਿੱਚ ਇਹ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸਾਰੀਆਂ ਯੋਗ ਲਾਭਪਾਤਰੀ ਬੀਬੀਆਂ ਨੂੰ ਸਤਿਕਾਰ ਰਾਸ਼ੀ ਦਿੱਤੀ ਜਾ ਰਹੀ ਹੈ। ਔਰਤਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਬਣਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ। ਮੈਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਯੋਜਨਾ ਦਾ ਲਾਭ ਉਠਾਉਣ। 18 ਸਾਲ ਤੋਂ ਵੱਧ ਉਮਰ ਦੀ ਹਰ ਬੀਬੀ ਨੂੰ ਹੁਣ 1,000 ਰੁਪਏ ਅਤੇ ਐੱਸ.ਸੀ. ਵਰਗ ਦੀਆਂ ਬੀਬੀਆਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਮੈਸੇਜ ਆ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀਆਂ ਲਗਪਗ 97 ਫ਼ੀਸਦੀ ਬੀਬੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਇਹ ਪੈਸਾ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾ ਰਿਹਾ ਹੈ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਆਤਮ-ਸਨਮਾਨ ਜ਼ਰੂਰ ਦੇਵੇਗੀ। ਔਰਤਾਂ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਸਾਡੀਆਂ ਮਾਵਾਂ ਅਤੇ ਭੈਣਾਂ ਦਾ ਆਸ਼ੀਰਵਾਦ ਸਾਨੂੰ ਦੁਨੀਆ ਦੀ ਹਰ ਚੁਣੌਤੀ ਪਾਰ ਕਰਨ ਵਿੱਚ ਮਦਦ ਕਰ ਸਕਦਾ ਹੈ।”

ਉਨ੍ਹਾਂ ਕਿਹਾ, “ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਬੀਬੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝੀ ਨਹੀਂ ਰਹੇਗੀ। ਉਨ੍ਹਾਂ ਕਿਹਾ, “ਜਦੋਂ ਤੱਕ ਮੈਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਿਹਾ ਹਾਂ, ਕੋਈ ਵੀ ਯੋਗ ਲਾਭਪਾਤਰੀ ਮਹਿਲਾ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਲਾਭਾਂ ਤੋਂ ਵਾਂਝੀ ਨਹੀਂ ਰਹੇਗੀ।”

Have something to say? Post your comment

More in Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ