Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 04, 2026 10:32 PM
SehajTimes

ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਹੀਂ ਹੈ, ਫਿਰ ਵੀ ਅਸੀਂ ਸਭ ਤੋਂ ਵੱਧ ਝੋਨਾ ਪੈਦਾ ਕਰਦੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਲਗਭਗ 90 ਫੀਸਦੀ ਕੁਰਬਾਨੀਆਂ ਦਿੱਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਬਹੁਤ ਉਤਾਰ-ਚੜ੍ਹਾਅ ਦੇਖੇ ਹਨ ਜਿਸ ਦਾ ਇਤਿਹਾਸ ਲਿਖਣਾ ਵੱਡੀ ਜ਼ਿੰਮੇਵਾਰੀ ਸੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕਲਾ ਭਵਨ ਵਿਖੇ 'ਪੰਜਾਬ ਦਾ ਇਤਿਹਾਸ' ਪੁਸਤਕ ਰਿਲੀਜ਼ ਕੀਤੀ


ਚੰਡੀਗੜ੍ਹ;  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ ਅੱਜ ਵੀ ਇਸ ਮਹਾਨ ਵਿਰਾਸਤ ਰਾਹੀਂ ਪੰਜਾਬ, ਦੇਸ਼ ਪ੍ਰਤੀ ਨਿਰੰਤਰ ਯੋਗਦਾਨ ਪਾ ਰਿਹਾ ਹੈ। ਪੰਜਾਬ ਕਲਾ ਭਵਨ ਵਿਖੇ ਅੱਜ ਤਿੰਨ ਜਿਲਦਾਂ ਅਤੇ 1,980 ਸਫਿਆਂ ਦੀ ਕਿਤਾਬ 'ਪੰਜਾਬ ਦਾ ਇਤਿਹਾਸ' ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਧਰਤੀ ਨੂੰ ਦਸਤਾਵੇਜ਼ਾਂ ਦੇ ਰੂਪ ਵਿੱਚ ਪੇਸ਼ ਕਰਨਾ, ਜਿਸ ਨੇ ਸਦੀਆਂ ਦੀਆਂ ਜਿੱਤਾਂ, ਉਥਲ-ਪੁਥਲ ਅਤੇ ਤਬਦੀਲੀਆਂ ਦੇਖੀਆਂ ਹਨ, ਇੱਕ ਵੱਡੀ ਜ਼ਿੰਮੇਵਾਰੀ ਸੀ। ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਲਾਮਿਸਾਲ ਰੋਲ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇਸ ਦੇ ਨਿਰੰਤਰ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿੱਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ।
ਕਿਤਾਬ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਹਮੇਸ਼ਾ ਕਲਾ, ਸੱਭਿਆਚਾਰ ਅਤੇ ਸਾਹਿਤ ਦਾ ਅਨਮੋਲ ਖਜ਼ਾਨਾ ਰਿਹਾ ਹੈ। ਅਨਾਦਿ ਕਾਲ ਤੋਂ ਹੀ ਇਹ ਧਰਤੀ ਸੱਭਿਅਤਾ ਅਤੇ ਸੱਭਿਆਚਾਰ ਦੀ ਵਿਲੱਖਣ ਮਿਸਾਲ ਰਹੀ ਹੈ ਅਤੇ ਮਿਹਨਤੀ ਤੇ ਬਹਾਦਰ ਪੰਜਾਬੀ ਇੱਥੇ ਇਤਿਹਾਸ ਦੇ ਅਣਗਿਣਤ ਪੰਨਿਆਂ ਦੇ ਗਵਾਹ ਰਹੇ ਹਨ। ਇਸ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।"
ਮੁੱਖ ਮੰਤਰੀ ਨੇ ਕਿਹਾ, "ਸਿਰਫ ਉਹੀ ਕੌਮਾਂ ਜਿਊਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸੱਭਿਆਚਾਰ ਨੂੰ ਸੰਭਾਲਦੀਆਂ ਹਨ, ਜਦੋਂ ਕਿ ਆਪਣੇ ਮਹਾਨ ਅਤੀਤ ਨੂੰ ਅਣਗੌਲਿਆ ਕਰਨ ਵਾਲੀਆਂ ਕੌਮਾਂ ਹੌਲੀ-ਹੌਲੀ ਆਪਣੀ ਪਛਾਣ ਗੁਆ ਲੈਂਦੀਆਂ ਹਨ। ਇਸੇ ਲਈ ਸੂਬਾ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਣ ਲਈ ਠੋਸ ਉਪਰਾਲੇ ਕਰ ਰਹੀ ਹੈ।"
ਉਨ੍ਹਾਂ ਕਿਹਾ, "ਪੰਜਾਬੀਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਤੋਂ ਕੁਰਬਾਨੀ ਅਤੇ ਬਹਾਦਰੀ ਦੀ ਮਹਾਨ ਵਿਰਾਸਤ ਮਿਲੀ ਹੈ। ਉਨ੍ਹਾਂ ਨੇ ਸਾਨੂੰ ਜ਼ੁਲਮ, ਧੱਕੇਸ਼ਾਹੀ ਅਤੇ ਅਨਿਆਂ ਵਿਰੁੱਧ ਲੜਨਾ ਸਿਖਾਇਆ। ਇਹ ਜਜ਼ਬਾ ਪੰਜਾਬੀ ਸੁਭਾਅ ਦਾ ਅਟੁੱਟ ਅੰਗ ਰਿਹਾ ਹੈ।"
ਭਾਰਤ ਦੀ ਆਜ਼ਾਦੀ ਦੀ ਲੜਾਈ ਦੌਰਾਨ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਅੰਦੋਲਨ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦਾ ਯੋਗਦਾਨ ਅਸਾਧਾਰਨ ਸੀ। ਉਨ੍ਹਾਂ ਕਿਹਾ, "ਦੇਸ਼ ਦੀ ਆਬਾਦੀ ਦਾ ਮਹਿਜ਼ 2 ਫੀਸਦੀ ਹੋਣ ਦੇ ਬਾਵਜੂਦ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ 90 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਸਨ। ਆਜ਼ਾਦੀ ਦੀ ਲੜਾਈ ਨਾਲ ਜੁੜੇ ਵੱਡੇ ਅੰਦੋਲਨਾਂ ਦੀ ਅਗਵਾਈ ਬਹਾਦਰ ਪੰਜਾਬੀਆਂ ਨੇ ਕੀਤੀ ਸੀ।"
ਮੁੱਖ ਮੰਤਰੀ ਨੇ ਕਿਹਾ, "ਆਜ਼ਾਦੀ ਤੋਂ ਬਾਅਦ ਵੀ ਪੰਜਾਬੀ ਦੇਸ਼ ਦੇ ਵਿਕਾਸ ਦੇ ਕੇਂਦਰ ਵਿੱਚ ਰਹੇ ਹਨ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਲੈ ਕੇ ਇਸ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਤੱਕ, ਪੰਜਾਬੀਆਂ ਨੇ ਹਮੇਸ਼ਾ ਸਮਰਪਣ ਅਤੇ ਦਲੇਰੀ ਨਾਲ ਆਪਣੀ ਭੂਮਿਕਾ ਨਿਭਾਈ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਇਸ ਨੇ ਕਈ ਨਾਮਵਰ ਉੱਦਮੀ ਅਤੇ ਉਦਯੋਗਪਤੀ ਵੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਭਾਰਤ ਅਤੇ ਪੰਜਾਬ ਦੀ ਆਧੁਨਿਕ ਅਰਥਵਿਵਸਥਾ ਨੂੰ ਘੜਨ ਵਿੱਚ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਦ੍ਰਿੜ੍ਹ ਜਜ਼ਬੇ ਵਾਲੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, "ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਨੇ ਵੱਡਾ ਯੋਗਦਾਨ ਪਾਇਆ ਹੈ। ਇਸ ਸਾਲ ਵੀ ਪੰਜਾਬ, ਕੌਮੀ ਅਨਾਜ ਭੰਡਾਰ ਵਿੱਚ 180 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦਾ ਯੋਗਦਾਨ ਪਾਵੇਗਾ।"
ਉਨ੍ਹਾਂ ਕਿਹਾ ਕਿ ਪੰਜਾਬ ਦਾ ਅਮੀਰ ਇਤਿਹਾਸ, ਸੱਭਿਆਚਾਰ, ਕੁਰਬਾਨੀਆਂ ਅਤੇ ਪ੍ਰਾਪਤੀਆਂ ਹਰ ਪੰਜਾਬੀ ਲਈ ਬਹੁਤ ਮਾਣਮੱਤੇ ਪਲ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਨੂੰ ਸੰਭਾਲਣ ਦੀ ਲੋੜ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ