Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

October 04, 2026 11:00 PM
SehajTimes

ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖ਼ਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ


ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਗੁਰਪ੍ਰੀਤ ਭੁੱਲਰ


ਅੰਮ੍ਰਿਤਸਰ
 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ (28) ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਤਰਨ ਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਸਪਲਾਈ ਕਰਨ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖਤ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ  ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ  ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ ਅਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਏਕੇ-47 ਅਸਾਲਟ ਰਾਈਫਲ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ  ਐਸ.ਪੀ. (ਜਾਂਚ) ਰਮਨਦੀਪ ਸਿੰਘ, ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ  ਨਿਗਰਾਨੀ ਹੇਠ ਅੰਜਾਮ ਦਿੱਤੀ ਗਈ। ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 425, ਮਿਤੀ 30-09-2026  ਨੂੰ ਅਸਲਾ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ