Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

October 04, 2026 11:02 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿਚ  ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ


‘ਯੁੱਧ ਨਸ਼ਿਆਂ ਵਿਰੁੱਧ ’ ਦੇ 582ਵੇਂ ਦਿਨ 180 ਨਸ਼ਾ ਤਸਕਰ ਕਾਬੂ


ਚੰਡੀਗੜ੍ਹ :
ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ , ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 257ਵੇਂ ਦਿਨ, ਪੁਲਿਸ ਟੀਮਾਂ ਨੇ 289 ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,099 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 582ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 180 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 921 ਗ੍ਰਾਮ ਹੈਰੋਇਨ, 405 ਕਿਲੋ ਭੁੱਕੀ, 1303 ਨਸ਼ੀਲੀਆਂ ਗੋਲੀਆਂ ਅਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 582 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81,798 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ