Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

October 05, 2026 06:09 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ
ਯੁੱਧ ਨਸ਼ਿਆਂ ਵਿਰੁੱਧ’ ਦੇ 583ਵੇਂ ਦਿਨ 188 ਨਸ਼ਾ ਤਸਕਰ 1.7 ਕਿਲੋ ਹੈਰੋਇਨ ਸਮੇਤ ਕਾਬੂ


ਚੰਡੀਗੜ੍ਹ  : ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 258ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ , ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 583ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 188 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1.7 ਕਿਲੋ ਹੈਰੋਇਨ, 2778 ਨਸ਼ੀਲੀਆਂ ਗੋਲੀਆਂ ਅਤੇ 19,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 583 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 82,509 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ