Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

October 05, 2026 07:06 PM
SehajTimes
180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਸਿੰਘ ਚੀਮਾ
 
180 ਈ.ਟੀ.ਟੀ. ਅਧਿਆਪਕਾਂ ਦੇ ਮਾਮਲੇ ਵਿੱਚ ਜਾਂਚ ਰਿਪੋਰਟ ਬਿਨਾਂ ਦੇਰੀ ਤੋਂ ਹਾਸਲ ਕੀਤੀ ਜਾਵੇਗੀ, ਤੁਰੰਤ ਕਾਰਵਾਈ ਹੋਵੇਗੀ: ਹਰਪਾਲ ਸਿੰਘ ਚੀਮਾ
 
ਚੰਡੀਗੜ੍ਹ  : ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿੱਚ ਤੇਜ਼ੀ ਲਿਆਉਣ 'ਤੇ ਸਿਧਾਂਤਕ ਤੌਰ 'ਤੇ ਸਹਿਮਤੀ ਜਤਾਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਯਕੀਨੀ ਬਣਾਉਣ ਲਈ ਕਿ ਇਸ ਹੱਲ ਵਿੱਚ ਕੋਈ ਪ੍ਰਬੰਧਕੀ ਰੁਕਾਵਟ ਨਾ ਆਵੇ, ਚੱਲ ਰਹੀ ਜਾਂਚ ਰਿਪੋਰਟ ਬਿਨਾਂ ਕਿਸੇ ਦੇਰੀ ਤੋਂ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਵੇਂ ਹੀ ਜਾਂਚ ਰਿਪੋਰਟ ਸੌਂਪੀ ਜਾਂਦੀ ਹੈ, ਉਸ ਦੇ ਸਿੱਟਿਆਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।" ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਅਹਿਮ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ (ਵਿੱਤ) ਸ਼ੌਕਤ ਅਹਿਮਦ ਪਰੇ ਅਤੇ ਸਕੱਤਰ (ਸਕੂਲ ਸਿੱਖਿਆ) ਸੋਨਾਲੀ ਗਿਰੀ ਨਾਲ ਕੀਤੀ। ਵਿਚਾਰ-ਵਟਾਂਦਰੇ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਮੰਗ ਪੱਤਰ ਪੇਸ਼ ਕੀਤਾ, ਆਪਣੀਆਂ ਸ਼ਿਕਾਇਤਾਂ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ ਅਤੇ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਅੱਗੇ ਕੇਸ ਦਾ ਰਿਕਾਰਡ ਰੱਖਿਆ। ਵਫ਼ਦ ਦੀ ਗੱਲ ਨੂੰ ਧੀਰਜ ਨਾਲ ਸੁਣਨ ਉਪਰੰਤ ਸਰਕਾਰ ਨੇ ਉਨ੍ਹਾਂ ਦੀਆਂ ਵਿੱਤੀ ਚਿੰਤਾਵਾਂ ਦੇ ਹੱਲ ਪ੍ਰਤੀ ਉਸਾਰੂ ਰੁਖ਼ ਅਪਣਾਇਆ ਅਤੇ ਉਨ੍ਹਾਂ ਦੇ ਜੂਨੀਅਰਾਂ ਦੇ ਬਰਾਬਰ ਤਨਖਾਹ ਯਕੀਨੀ ਬਣਾਉਣ 'ਤੇ ਸਹਿਮਤੀ ਪ੍ਰਗਟਾਈ। ਮੀਟਿੰਗ ਦੌਰਾਨ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ ਨੇ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਦਾ ਪੱਖ ਪੇਸ਼ ਕੀਤਾ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ