Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

October 05, 2026 07:09 PM
SehajTimes

ਮਾਨ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਭਗਵੰਤ ਸਿੰਘ ਮਾਨ ਸਰਕਾਰ ਆਈ.ਟੀ.ਆਈ. ਕੰਟਰੈਕਟ ਇੰਸਟ੍ਰਕਟਰਾਂ ਦੇ ਸੇਵਾ ਕਾਲ ਨੂੰ ਸੁਰੱਖਿਅਤ ਕਰਨ ਅਤੇ ਤਨਖਾਹ ਵਾਧੇ ਨਾਲ ਸਬੰਧਤ ਮਾਮਲਿਆਂ ਦਾ ਹੱਲ ਕੱਢਣ ਲਈ ਯਤਨਸ਼ੀਲ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਬਿਨਾਂ ਕਿਸੇ ਦੇਰੀ ਸੱਦੀ ਜਾਵੇ ਤਾਂ ਜੋ ਬੋਰਡ ਦੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾ ਸਕੇ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ 15 ਅਕਤੂਬਰ ਤੱਕ ਹੱਲ ਕੀਤਾ ਜਾਵੇ। ਟਰਾਂਸਪੋਰਟ ਵਿਭਾਗ ਬਿਨਾਂ ਕਿਸੇ ਦੇਰੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵੀ ਸੱਦੇ ਤਾਂ ਜੋ ਬੋਰਡ ਦੀ ਸਹਿਮਤੀ ਲੋੜੀਂਦੇ ਮਾਮਲਿਆਂ ਨੂੰ ਤੁਰੰਤ ਪ੍ਰਵਾਨਗੀ ਮਿਲ ਸਕੇ।" ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਦੇ ਵਫ਼ਦਾਂ ਸਮੇਤ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਇੱਕ ਵੱਖਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ। ਯੂਨੀਅਨਾਂ ਨੇ ਗੈਸਟ ਫੈਕਲਟੀ ਅਤੇ ਕੰਟਰੈਕਟ ਇੰਸਟ੍ਰਕਟਰਾਂ ਵਜੋਂ ਆਪਣੀ ਲੰਮੀ ਸੇਵਾ ਦਾ ਹਵਾਲਾ ਦਿੰਦਿਆਂ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਅਤੇ ਢੁਕਵੇਂ ਮਿਹਨਤਾਨੇ ਤੇ ਤਨਖਾਹ ਵਾਧੇ ਨਾਲ ਸਬੰਧਤ ਚਿੰਤਾਵਾਂ ਉਠਾਈਆਂ। ਉਨ੍ਹਾਂ ਦੇ ਮਸਲਿਆਂ 'ਤੇ ਗੌਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਦੀ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ, ਵਾਜਬ ਮਿਹਨਤਾਨੇ ਅਤੇ ਤਨਖਾਹ ਵਾਧੇ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦੀ ਘੋਖ ਦੌਰਾਨ ਗੈਸਟ ਫੈਕਲਟੀ ਅਤੇ ਠੇਕਾ ਇੰਸਟ੍ਰਕਟਰਾਂ ਵਜੋਂ ਠੇਕਾ ਮੁਲਾਜ਼ਮਾ ਦੀ ਲੰਮੀ ਸੇਵਾ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।" ਉਨ੍ਹਾਂ ਨੇ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ ਨੂੰ ਆਈ.ਟੀ.ਆਈ. ਇੰਸਟ੍ਰਕਟਰਾਂ ਦੀ ਤਨਖਾਹ ਵਾਧੇ ਦਾ ਰਸਮੀ ਪ੍ਰਸਤਾਵ ਤਿਆਰ ਕਰਕੇ ਜਲਦ ਤੋਂ ਜਲਦ ਵਿੱਤ ਵਿਭਾਗ ਨੂੰ ਸੌਂਪਣ ਦੇ ਨਿਰਦੇਸ਼ ਵੀ ਦਿੱਤੇ। ਟਰਾਂਸਪੋਰਟ ਮੰਤਰੀ ਨੇ ਕਿਹਾ, "ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਈ.ਟੀ.ਆਈ. ਇੰਸਟ੍ਰਕਟਰਾਂ ਦੇ ਤਨਖਾਹ ਵਾਧੇ ਦਾ ਰਸਮੀ ਪ੍ਰਸਤਾਵ ਜਲਦ ਵਿੱਤ ਵਿਭਾਗ ਨੂੰ ਭੇਜਣ, ਤਾਂ ਜੋ ਇਸ ਮਾਮਲੇ 'ਤੇ ਵਿਚਾਰ ਕਰਕੇ ਇਸ ਦਾ ਤੁਰੰਤ ਹੱਲ ਕੱਢਿਆ ਜਾ ਸਕੇ।" 'ਆਪ' ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, "ਭਗਵੰਤ ਸਿੰਘ ਮਾਨ ਸਰਕਾਰ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਸਲ ਮੁੱਦਿਆਂ ਅਤੇ ਮੰਗਾਂ ਦਾ ਹਮਦਰਦੀ ਨਾਲ ਫੌਰੀ ਅਤੇ ਸੁਚਾਰੂ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਗੱਲਬਾਤ ਜਾਰੀ ਰੱਖੇਗੀ।" ਇਨ੍ਹਾਂ ਮੀਟਿੰਗਾਂ ਦੌਰਾਨ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਰੋਹੀ ਰਾਮ-ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਠ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ; ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ, ਸੁਖਰਾਜ ਸਿੰਘ, ਨਵਨੀਤ ਸਿੰਘ ਅਤੇ ਰਾਜਿੰਦਰ ਸਿੰਘ; ਅਤੇ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਵੱਲੋਂ ਕਿਰਨਦੀਪ ਸਿੰਘ ਰੁਪਾਣਾ, ਪ੍ਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਰੱਖਿਆ।

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ