Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

October 06, 2026 08:29 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਦੋ ਉਮੀਦਵਾਰਾਂ, ਜਿਨ੍ਹਾਂ ਵਿੱਚ ਇੱਕ ਮਲਟੀਪਰਪਜ਼ ਫਿਸ਼ਰੀਜ਼ ਸਕਿਲਡ ਵਰਕਰ ਅਤੇ ਇੱਕ ਫਿਸ਼ਰਮੈਨ (ਮੱਛੀ ਪਾਲਕ) ਸ਼ਾਮਲ ਹੈ, ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਉਸ ਨਿਰੰਤਰ ਭਰਤੀ ਮੁਹਿੰਮ ਦਾ ਹਿੱਸਾ ਹਨ, ਜਿਸ ਤਹਿਤ ਮੱਛੀ ਪਾਲਣ ਵਿਭਾਗ ਵਿੱਚ ਸਾਲ 2022 ਤੋਂ ਲੈ ਕੇ ਹੁਣ ਤੱਕ 55 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਭਾਗ ਦੀ ਪ੍ਰਸ਼ਾਸਕੀ, ਤਕਨੀਕੀ ਅਤੇ ਕਾਰਜਕਾਰੀ ਸਮਰੱਥਾ ਵਿੱਚ ਵੱਡਾ ਵਾਧਾ ਹੋਇਆ ਹੈ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੱਛੀ ਪਾਲਣ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਭਰ ਦੇ ਮੱਛੀ ਪਾਲਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਸਾਲ 2022 ਤੋਂ ਲਗਾਤਾਰ ਜਾਰੀ ਭਰਤੀ ਮੁਹਿੰਮ ਤਹਿਤ ਅੱਜ ਇਹ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੱਛੀ ਪਾਲਣ ਵਿਭਾਗ ਦੇ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਪ੍ਰਤੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਮੱਛੀ ਪਾਲਣ ਅਫ਼ਸਰਾਂ ਤੋਂ ਲੈ ਕੇ ਤਕਨੀਕੀ ਅਮਲੇ ਅਤੇ ਹੁਨਰਮੰਦ ਕਾਮਿਆਂ ਤੱਕ ਦੇ ਵੱਖ-ਵੱਖ ਕਾਡਰਾਂ ਵਿੱਚ ਯੋਗ ਨੌਜਵਾਨਾਂ ਨੂੰ ਸ਼ਾਮਲ ਕਰਕੇ ਅਸੀਂ ਨਾ ਸਿਰਫ਼ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾ ਰਹੇ ਹਾਂ, ਸਗੋਂ ਆਪਣੇ ਮੱਛੀ ਪਾਲਕਾਂ ਲਈ ਬਿਹਤਰ ਸੇਵਾਵਾਂ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਾ ਵੀ ਯਕੀਨੀ ਬਣਾ ਰਹੇ ਹਾਂ।"

ਸ. ਖੁੱਡੀਆਂ ਨੇ ਦੱਸਿਆ ਕਿ ਵੱਖ-ਵੱਖ ਕਾਡਰਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੀ ਭਰਤੀ ਕਰਕੇ ਵਿਭਾਗ ਨੇ ਆਪਣੇ ਜ਼ਮੀਨੀ ਅਤੇ ਪ੍ਰਸ਼ਾਸਕੀ ਕੰਮਕਾਜ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਦੇ ਨਾਲ ਪੰਜਾਬ ਮੱਛੀ ਪਾਲਣ ਵਿਭਾਗ ਟਿਕਾਊ ਐਕੁਆਕਲਚਰ (ਜਲ-ਖੇਤੀ) ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਮੱਛੀ ਉਤਪਾਦਨ ਵਧਾਉਣ ਅਤੇ ਸੂਬੇ ਦੇ ਖੇਤੀ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਮੱਛੀ ਪਾਲਣ ਵਿਭਾਗ ਪੰਜਾਬ ਵਿੱਚ ਐਕੁਆਕਲਚਰ ਅਤੇ ਮੱਛੀ ਪਾਲਣ ਦੇ ਟਿਕਾਊ ਵਿਕਾਸ ਤੇ ਪ੍ਰਸਾਰ ਦੇ ਮਿਸ਼ਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਨ ਵਿਚਾਰਾਂ ਤੇ ਤਕਨੀਕਾਂ, ਸਮਰੱਥਾ ਨਿਰਮਾਣ ਪ੍ਰੋਗਰਾਮਾਂ, ਤਕਨੀਕੀ ਸਿਖਲਾਈ ਅਤੇ ਜ਼ਮੀਨੀ ਸਹਾਇਤਾ ਰਾਹੀਂ ਵਿਭਾਗ ਜਲ ਸਰੋਤਾਂ ਦੇ ਕੁਦਰਤੀ ਸੰਤੁਲਨ ਤੇ ਲੰਮੇ ਸਮੇਂ ਦੀ ਸਥਿਰਤਾ ਨੂੰ ਕਾਇਮ ਰੱਖਦਿਆਂ ਸਾਰੇ ਭਾਈਵਾਲਾਂ, ਖ਼ਾਸ ਕਰਕੇ ਮੱਛੀ ਪਾਲਕਾਂ ਦੀ ਆਮਦਨ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰ ਰਿਹਾ ਹੈ।

Have something to say? Post your comment

More in Chandigarh

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ