Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

October 06, 2026 08:32 PM
SehajTimes
‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 3,548 ਪ੍ਰਮਾਣਿਤ ਜੇਤੂਆਂ ਨੂੰ 2.30 ਕਰੋੜ ਰੁਪਏ ਦੇ ਇਨਾਮ ਵੰਡੇ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਪੰਜਾਬ ਵਿੱਚ ਟੈਕਸ ਚੋਰੀ ਰੋਕਣ ਅਤੇ ਮਾਲੀਆ ਵਧਾਉਣ ਲਈ ਖਪਤਕਾਰ ਅਸਲ ਬਿੱਲ ਜ਼ਰੂਰ ਮੰਗਣ: ਹਰਪਾਲ ਸਿੰਘ ਚੀਮਾ
 

ਚੰਡੀਗੜ੍ਹ :  
ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ "ਬਿੱਲ ਲਿਆਓ ਇਨਾਮ ਪਾਓ" (ਮੇਰਾ ਬਿੱਲ ਸਕੀਮ) ਵਿੱਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, "ਇਸ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ (ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ), 135 ਨਵੇਂ ਡੀਲਰ ਰਜਿਸਟਰ ਕੀਤੇ ਗਏ, ਅਤੇ ਵਿੱਤੀ ਵਰ੍ਹੇ 2025–26 ਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ, ਦੋਵਾਂ ਪੱਖਾਂ ਤੋਂ ਸ਼ਾਨਦਾਰ ਨਤੀਜੇ ਦਿੱਤੇ ਹਨ।" ਇਸ ਪਹਿਲਕਦਮੀ ਦੀ ਕਾਮਯਾਬੀ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ ਸੂਬੇ ਭਰ ਵਿੱਚ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਈ। ਲਗਾਤਾਰ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਜ਼ਰੀਏ ਕਰ ਵਿਭਾਗ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਫੜਿਆ, ਜਿਸ ਦੇ ਸਿੱਟੇ ਵਜੋਂ 9.40 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਸਰਕਾਰੀ ਖ਼ਜ਼ਾਨੇ ਵਿੱਚ 7.31 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਨੂੰ ਰਜਿਸਟਰ ਕਰਕੇ ਟੈਕਸ ਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ ਗਿਆ।" ਉਨ੍ਹਾਂ ਨੇ "ਮੇਰਾ ਬਿੱਲ ਸਕੀਮ" ਲੱਕੀ ਡਰਾਅ ਤਹਿਤ ਖਪਤਕਾਰਾਂ ਨੂੰ ਦਿੱਤੇ ਜਾਣ ਵਾਲੇ ਇਨਾਮਾਂ ਦੇ ਅੰਕੜੇ ਸਾਂਝੇ ਕਰਦਿਆਂ ਆਮ ਲੋਕਾਂ ਦੀ ਉਤਸ਼ਾਹੀ ਹਿੱਸੇਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, "ਵਿੱਤੀ ਵਰ੍ਹੇ 2025–26 ਅਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚੋਂ ਤਸਦੀਕ ਉਪਰੰਤ ਕੁੱਲ 3,548 ਜੇਤੂ ਸਾਹਮਣੇ ਆਏ, ਜਿਨ੍ਹਾਂ ਨੂੰ ਕੁੱਲ 2,30,38,070 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਇਕੱਲੇ ਵਿੱਤੀ ਵਰ੍ਹੇ 2025–26 ਵਿੱਚ 3,080 ਪ੍ਰਮਾਣਿਤ ਜੇਤੂਆਂ ਨੂੰ 1,98,15,980 ਰੁਪਏ ਦਿੱਤੇ ਗਏ, ਜਦਕਿ ਵਿੱਤੀ ਵਰ੍ਹੇ 2026–27 ਦੌਰਾਨ ਜਾਰੀ ਡਰਾਵਾਂ ਤਹਿਤ ਖ਼ੁਸ਼ਕਿਸਮਤ ਭਾਗੀਦਾਰਾਂ ਨੂੰ ਵਾਧੂ 32,22,090 ਰੁਪਏ ਵੰਡੇ ਜਾ ਚੁੱਕੇ ਹਨ।" ਵਿੱਤ ਮੰਤਰੀ ਨੇ ਅੱਗੇ ਕਿਹਾ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਪ੍ਰਣਾਲੀ ਵਿੱਚ ਖਪਤਕਾਰਾਂ ਦੀ ਸ਼ਮੂਲੀਅਤ ਵਧਾਉਣ ਲਈ ਇੱਕ ਕਾਰਗਰ ਸਾਧਨ ਸਾਬਤ ਹੋਈ ਹੈ। ਉਨ੍ਹਾਂ ਕਿਹਾ, "ਟੈਕਸ ਚੋਰੀ ਰੋਕਣ, ਅਹਿਮ ਮਾਲੀਆ ਇਕੱਠਾ ਕਰਨ, ਸੁਚੇਤ ਨਾਗਰਿਕਾਂ ਨੂੰ ਇਨਾਮ ਦੇਣ ਅਤੇ ਟੈਕਸ ਦਾ ਘੇਰਾ ਵਧਾਉਣ ਵਿੱਚ ਮਿਲੀ ਠੋਸ ਸਫ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸਕੀਮ ਦੀ ਮਿਆਦ ਇੱਕ ਸਾਲ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ।" 1 ਮਾਰਚ 2026 ਤੋਂ 31 ਅਗਸਤ 2026 ਤੱਕ ਦੇ ਛੇ ਮਹੀਨਿਆਂ ਦੌਰਾਨ ਇਸ ਸਕੀਮ ਤਹਿਤ ਹੋਈਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 33,06,280 ਰੁਪਏ ਦਾ ਜੁਰਮਾਨਾ ਸ਼ਾਮਲ ਹੈ। ਮੈਂ ਕਰ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਸਬੰਧਤ ਫੀਲਡ ਅਧਿਕਾਰੀਆਂ ਨੂੰ ਅਗਲੇ ਮਹੀਨੇ ਦੇ ਅੰਦਰ-ਅੰਦਰ ਬਕਾਇਆ 33.06 ਲੱਖ ਰੁਪਏ ਦੀ ਵਸੂਲੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਾਲ ਹੀ ਇਸ ਮਾਮਲੇ ਦੀ ਕਾਰਵਾਈ ਰਿਪੋਰਟ ਰਿਕਾਰਡ ਵਿੱਚ ਦਰਜ ਕਰਨ ਲਈ ਕਿਹਾ ਹੈ।" ਭਗਵੰਤ ਮਾਨ ਸਰਕਾਰ ਦੀ ਸਾਫ਼, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਖ਼ਰੀਦਦਾਰੀ 'ਤੇ ਅਸਲ ਬਿੱਲ ਮੰਗਣ, 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਲੱਕੀ ਡਰਾਅ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਅਤੇ ਇੱਕ ਆਰਥਿਕ ਤੌਰ 'ਤੇ ਮਜ਼ਬੂਤ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

Have something to say? Post your comment

More in Chandigarh

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ