Sunday, November 22, 2026
BREAKING NEWS
• ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ

Chandigarh

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

October 06, 2026 08:34 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨੇ ਮੁਲਜ਼ਮ ਅਗਮਜੋਤ ਸਿੰਘ ਨੂੰ ਆਪਣਾ ਤਬਾਦਲਾ ਰੱਦ ਕਰਨ ਜਾਂ ਰੋਕਣ ਲਈ ਜ਼ੁਬਾਨੀ ਬੇਨਤੀ ਕੀਤੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਕਰਮਚਾਰੀ ਅਤੇ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਅਗਮਜੋਤ ਸਿੰਘ ਨੇ ਤਬਾਦਲਾ ਰੋਕਣ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਬਾਅਦ ਵਿੱਚ, ਅਮਰਿੰਦਰ ਸਿੰਘ ਨੇ ਅਗਮਜੋਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ, ਜਿਸ ਨੇ 1,25,000 ਰੁਪਏ ਦੀ ਮੰਗ ਕੀਤੀ, ਜੋ ਕਿ ਕਿਸ਼ਤਾਂ ਵਿੱਚ ਦਿੱਤੇ ਜਾਣੇ ਸਨ। ਬੁਲਾਰੇ ਨੇ ਦੱਸਿਆ ਕਿ ਨਾਜਾਇਜ਼ ਰਕਮ ਦੀ ਮੰਗ ਬਾਰੇ ਗੱਲਬਾਤ ਅਮਰਿੰਦਰ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ ਸੀ। ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਬ-ਡਿਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ  ਰਿਸ਼ਵਤ ਦੀ ਰਕਮ (30,000 ਰੁਪਏ) ਬਰਾਮਦ ਕਰ ਲਈ ਗਈ ਹੈ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ  ਦੇ ਜਲੰਧਰ ਰੇਂਜ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ