Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

October 06, 2026 08:34 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨੇ ਮੁਲਜ਼ਮ ਅਗਮਜੋਤ ਸਿੰਘ ਨੂੰ ਆਪਣਾ ਤਬਾਦਲਾ ਰੱਦ ਕਰਨ ਜਾਂ ਰੋਕਣ ਲਈ ਜ਼ੁਬਾਨੀ ਬੇਨਤੀ ਕੀਤੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਕਰਮਚਾਰੀ ਅਤੇ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਅਗਮਜੋਤ ਸਿੰਘ ਨੇ ਤਬਾਦਲਾ ਰੋਕਣ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਬਾਅਦ ਵਿੱਚ, ਅਮਰਿੰਦਰ ਸਿੰਘ ਨੇ ਅਗਮਜੋਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ, ਜਿਸ ਨੇ 1,25,000 ਰੁਪਏ ਦੀ ਮੰਗ ਕੀਤੀ, ਜੋ ਕਿ ਕਿਸ਼ਤਾਂ ਵਿੱਚ ਦਿੱਤੇ ਜਾਣੇ ਸਨ। ਬੁਲਾਰੇ ਨੇ ਦੱਸਿਆ ਕਿ ਨਾਜਾਇਜ਼ ਰਕਮ ਦੀ ਮੰਗ ਬਾਰੇ ਗੱਲਬਾਤ ਅਮਰਿੰਦਰ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ ਸੀ। ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਬ-ਡਿਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ  ਰਿਸ਼ਵਤ ਦੀ ਰਕਮ (30,000 ਰੁਪਏ) ਬਰਾਮਦ ਕਰ ਲਈ ਗਈ ਹੈ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ  ਦੇ ਜਲੰਧਰ ਰੇਂਜ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

Have something to say? Post your comment

More in Chandigarh

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ