Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 06, 2026 08:36 PM
SehajTimes

ਜਿਹੜੇ ਕਦਮ ਕਈ ਸਾਲ ਪਹਿਲਾਂ ਚੁੱਕੇ ਜਾਣੇ ਚਾਹੀਦੇ ਸਨ ਪਰ ਨਹੀਂ ਚੁੱਕੇ ਗਏ, ਹੁਣ ਉਹ ਪਹਿਲ ਦੇ ਆਧਾਰ ’ਤੇ ਚੁੱਕੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬੰਦੀ ਸਿੰਘਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਸੰਭਵ ਯਤਨ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਚੰਡੀਗੜ੍ਹ :  
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਦੇ ਜਲਦ ਹੱਲ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਕਦਮ ਚੁੱਕੇਗੀ। ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਪਾਲ ਸਿੰਘ ’ਤੇ ਆਧਾਰਿਤ ਕਮੇਟੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਜਾਇਜ਼ ਕਦਮ ਕਈ ਸਾਲ ਪਹਿਲਾਂ ਚੁੱਕੇ ਜਾਣੇ ਚਾਹੀਦੇ ਸਨ ਪਰ ਨਹੀਂ ਚੁੱਕੇ ਗਏ, ਉਨ੍ਹਾਂ ਨੂੰ ਹੁਣ ਪਹਿਲ ਦੇ ਆਧਾਰ ’ਤੇ ਚੁੱਕਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਨਸਾਫ਼ ਦੇ ਹੱਕ ‘ਚ ਦ੍ਰਿੜ੍ਹਤਾ ਨਾਲ ਖੜ੍ਹੀ ਹੈ। ਆਪਣੇ ਐਕਸ ਹੈਂਡਲ ’ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਣੀ ਚਾਰ ਮੈਂਬਰੀ ਕਮੇਟੀ ਜਿਸ ਵਿੱਚ ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ ਸ਼ਾਮਲ ਸਨ, ਨਾਲ ਅਹਿਮ ਮੀਟਿੰਗ ਕੀਤੀ। ਕਮੇਟੀ ਮੈਂਬਰਾਂ ਦੇ ਵਿਚਾਰ ਅਤੇ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਮੈਂ ਕਮੇਟੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਜਲਦੀ ਤੋਂ ਜਲਦੀ ਯੋਗ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਾਇਜ਼ ਤੇ ਕਾਨੂੰਨੀ ਕਦਮ ਪਿਛਲੀਆਂ ਸਰਕਾਰਾਂ ਨੇ ਸਾਲਾਂ ਬੱਧੀ ਨਹੀਂ ਚੁੱਕੇ, ਉਨ੍ਹਾਂ ਨੂੰ ਪੰਜਾਬ ਸਰਕਾਰ ਪਹਿਲ ਦੇ ਆਧਾਰ ’ਤੇ ਚੁੱਕੇਗੀ ਤਾਂ ਜੋ ਇਸ ਮਸਲੇ ਦਾ ਜਲਦੀ ਨਿਪਟਾਰਾ ਹੋ ਸਕੇ। ਪੰਜਾਬ ਸਰਕਾਰ ਹਮੇਸ਼ਾ ਇਨਸਾਫ਼ ਦੇ ਨਾਲ ਡਟ ਕੇ ਖੜ੍ਹੀ ਹੈ। ਇਨਕਲਾਬ ਜ਼ਿੰਦਾਬਾਦ।” ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਬੰਦੀ ਸਿੱਘਾਂ ਦੀ ਰਿਹਾਈ ਬਾਰੇ ਉਨ੍ਹਾਂ ਦੇ ਵਿਚਾਰਾਂ ਅਤੇ ਅਪੀਲ ਨੂੰ ਪੂਰੀ ਗਹੁ ਨਾਲ ਸੁਣਿਆ। ਦੇਸ਼ ਭਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦ ਪਏ ਸਿੱਖ ਕੈਦੀਆਂ ਦੇ ਮਸਲੇ ਨੂੰ ਅਣਮਿੱਥੇ ਸਮੇਂ ਲਈ ਅਣਗੌਲ਼ਿਆ ਨਹੀਂ ਛੱਡਿਆ ਜਾ ਸਕਦਾ। ਇਹ ਹਰ ਕਿਸੇ ਲਈ ਇੱਕ ਭਾਵਨਾਤਮਕ ਅਤੇ ਸੰਵੇਦਨਸ਼ੀਲ ਮੁੱਦਾ ਹੈ। ਮੈਂ ਕਮੇਟੀ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਦੇ ਢੁਕਵੇਂ ਅਤੇ ਫੌਰੀ ਹੱਲ ਲਈ ਹਰ ਜਾਇਜ਼, ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਉਣ ਲਈ ਵਚਨਬੱਧ ਹੈ।’’ ਮੁੱਖ ਮੰਤਰੀ ਨੇ ਕਿਹਾ, ‘‘ਸਾਲਾਂ ਤੋਂ ਇਸ ਮੁੱਦੇ ਨਾਲ ਸਬੰਧਤ ਕਈ ਜਾਇਜ਼ ਕਦਮ ਚੁੱਕਣ ਦੀ ਸਥਿਤੀ ਵਿੱਚ ਹੋਣ ਦੇ ਬਾਵਜੂਦ ਵੱਖ-ਵੱਖ ਸਰਕਾਰਾਂ ਨੇ ਆਪਣੇ ਕਾਰਜਕਾਲ ਦੌਰਾਨ ਇਸ ਅਹਿਮ ਮੁੱਦੇ ਤੋਂ ਟਾਲਾ ਵੱਟੀ ਰੱਖਿਆ। ਜਿਹੜੇ ਕਦਮ ਸਾਲਾਂ ਪਹਿਲਾਂ ਚੁੱਕੇ ਜਾਣੇ ਚਾਹੀਦੇ ਸਨ, ਪਰ ਨਹੀਂ ਚੁੱਕੇ ਗਏ, ਉਨ੍ਹਾਂ ’ਤੇ ਹੁਣ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।’’ ਉਨ੍ਹਾਂ ਕਿਹਾ, ‘‘ਅਸੀਂ ਸੰਵਿਧਾਨ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਇਹ ਕਦਮ ਸਖ਼ਤੀ ਨਾਲ ਚੁੱਕਾਂਗੇ। ਇਸ ਮੁੱਦੇ ਵਿੱਚ ਇਨਸਾਫ਼, ਮਨੁੱਖਤਾ ਅਤੇ ਉਨ੍ਹਾਂ ਵਿਅਕਤੀਆਂ ਦੇ ਅਧਿਕਾਰਾਂ ਦਾ ਮਾਮਲਾ ਸ਼ਾਮਲ ਹੈ, ਜੋ ਪਹਿਲਾਂ ਹੀ ਲੰਬੇ ਸਮੇਂ ਤੱਕ ਕੈਦ ਕੱਟ ਚੁੱਕੇ ਹਨ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦ੍ਰਿੜਤਾ ਨਾਲ ਕਿਹਾ, ‘‘ਪੰਜਾਬ ਸਰਕਾਰ ਸੰਵਿਧਾਨਕ ਅਤੇ ਕਾਨੂੰਨੀ ਢਾਂਚੇ ਦਾ ਪੂਰਾ ਸਤਿਕਾਰ ਕਰਦੇ ਹੋਏ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਹੱਲ ਕਰੇਗੀ। ਅਸੀਂ ਬੰਦੀ ਸਿੰਘਾਂ ਦੇ ਮਸਲੇ ਦਾ ਅਰਥਪੂਰਨ ਅਤੇ ਫੌਰੀ ਹੱਲ ਲੱਭਣ ਲਈ ਕਾਨੂੰਨ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਕੋਸ਼ਿਸ਼ ਕਰਾਂਗੇ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਜਦੋਂ ਕਾਨੂੰਨੀ ਤਰੀਕਿਆਂ ਨਾਲ ਇਨਸਾਫ਼ ਦਿਵਾਉਣ ਦੀ ਗੱਲ ਆਉਂਦੀ ਹੈ ਤਾਂ ਮੇਰੀ ਸਰਕਾਰ ਲੋੜੀਂਦੇ ਕਦਮ ਚੁੱਕਣੋਂ ਪਿੱਛੇ ਨਹੀਂ ਹਟੇਗੀ। ਪੰਜਾਬ ਸਰਕਾਰ ਹਮੇਸ਼ਾ ਇਨਸਾਫ਼ ਦੇ ਨਾਲ ਡਟ ਕੇ ਖੜ੍ਹੀ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਸਬੰਧਤ ਹਰ ਜਾਇਜ਼ ਮਸਲੇ ਨੂੰ ਜਮਹੂਰੀ, ਸੰਵਿਧਾਨਕ ਅਤੇ ਕਾਨੂੰਨੀ ਤਰੀਕਿਆਂ ਨਾਲ ਹੱਲ ਕਰਨ ਲਈ ਕੰਮ ਜਾਰੀ ਰੱਖੇਗੀ।’’

Have something to say? Post your comment

More in Chandigarh

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ