Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

October 07, 2026 08:32 PM
SehajTimes

ਪਲਾਂਟ ਲੱਖਾਂ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਏਗਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਸਾਲਾਂ ਵਿੱਚ ਅਸੀਂ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਣ ਨਾਲ ਝੋਨੇ ਦਾ ਝਾੜ ਚਾਰ ਕੁਇੰਟਲ ਪ੍ਰਤੀ ਏਕੜ ਵਧਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਹਲਕੇ ਦੇ ਪਿੰਡ ਬਰੜਵਾਲ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ


ਸੰਗਰੂਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ, ਜਿਸ ਨਾਲ ਲੱਖਾਂ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਵੀ ਘਟੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ 14,000 ਕਿਲੋਮੀਟਰ ਪਾਈਪਲਾਈਨ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਨਹਿਰੀ ਪਾਣੀ ਵਾਲੇ ਇਲਾਕਿਆਂ ਵਿੱਚ ਝੋਨੇ ਦੇ ਝਾੜ ਵਿੱਚ ਚਾਰ ਕੁਇੰਟਲ ਪ੍ਰਤੀ ਏਕੜ ਤੱਕ ਦਾ ਵਾਧਾ ਹੋਇਆ ਹੈ। ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਧੂਰੀ ਦੇ ਲੋਕਾਂ ਨੂੰ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਹੋਣ ਵਾਲੇ 14 ਐਮ.ਐਲ.ਡੀ. ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦੇ ਰੂਪ ਵਿੱਚ ਵੱਡਾ ਤੋਹਫ਼ਾ ਦਿੱਤਾ ਹੈ। ਹੁਣ ਨਹਿਰੀ ਪਾਣੀ ਨੂੰ ਸੋਧ ਕੇ ਪੂਰੀ ਤਰ੍ਹਾਂ ਪੀਣ ਯੋਗ ਬਣਾਇਆ ਜਾਵੇਗਾ ਅਤੇ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਸਾਡੀ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ, ਜਿਸ ਨਾਲ ਨਾ ਸਿਰਫ਼ ਫ਼ਸਲਾਂ ਦੀ ਪੈਦਾਵਾਰ ਵਧੀ ਹੈ ਸਗੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੀ ਮਦਦ ਮਿਲੀ ਹੈ। ਅੱਜ ਤੋਂ ਅਸੀਂ ਲਾਲ ਡੋਰੇ ਦੇ ਅੰਦਰ ਆਉਂਦੀ ਜ਼ਮੀਨ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਰਹੇ ਹਾਂ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਲਕੀਅਤ ਦੇ ਪੱਕੇ ਹੱਕ ਮਿਲ ਸਕਣ।”
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰਾਜੈਕਟ ਦਾ ਉਦੇਸ਼ ਧੂਰੀ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਨਹਿਰੀ ਪਾਣੀ 'ਤੇ ਅਧਾਰਿਤ ਪਾਣੀ ਦੀ ਸਪਲਾਈ ਦਾ ਇਹ ਪ੍ਰਾਜੈਕਟ ਕੁੱਲ 47.38 ਕਰੋੜ ਰੁਪਏ ਦੀ ਲਾਗਤ ਨਾਲ ਲਾਗੂ ਕੀਤਾ ਜਾ ਰਹਾ ਹੈ, ਜਿਸ ਦੇ ਤਹਿਤ 14 ਐਮ.ਐਲ.ਡੀ. ਦਾ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ, “ਇਸ ਵਾਟਰ ਟ੍ਰੀਟਮੈਂਟ ਪਲਾਂਟ ਰਾਹੀਂ ਨਹਿਰੀ ਪਾਣੀ ਨੂੰ ਸੋਧ ਕੇ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਧੂਰੀ ਸ਼ਹਿਰ ਦੇ ਵਾਸੀਆਂ ਨੂੰ ਇਸ ਪ੍ਰਾਜੈਕਟ ਦਾ ਸਿੱਧਾ ਲਾਭ ਮਿਲੇਗਾ ਅਤੇ ਇਸ ਦੇ ਮੁਕੰਮਲ ਹੋਣ 'ਤੇ ਧੂਰੀ ਦੇ ਲਗਭਗ 85,000 ਨਿਵਾਸੀਆਂ ਨੂੰ ਪਾਣੀ ਦੀ ਸਪਲਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।”
ਉਨ੍ਹਾਂ ਕਿਹਾ, “ਇਹ ਕਰੋੜਾਂ ਰੁਪਏ ਦਾ ਪ੍ਰਾਜੈਕਟ ਨਾ ਸਿਰਫ਼ ਧੂਰੀ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਗੋਂ ਸ਼ਹਿਰ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵੀ ਤਿਆਰ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਧੂਰੀ ਦੇ ਲੋਕਾਂ ਨੂੰ ਸਾਫ ਪਾਣੀ ਦੀ ਸਪਲਾਈ ਪ੍ਰਦਾਨ ਕਰਨਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧਰਤੀ ਹੇਠਲਾ ਪਾਣੀ ਸਾਡੇ ਸਭ ਤੋਂ ਵੱਡੇ ਕੁਦਰਤੀ ਸਰੋਤਾਂ ਵਿੱਚੋਂ ਇੱਕ ਹੈ, ਪਰ ਇਸ ਦਾ ਲਗਾਤਾਰ ਡਿੱਗ ਰਿਹਾ ਪੱਧਰ ਸਾਡੇ ਸਾਰਿਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਇਤਿਹਾਸਕ ਕਦਮ ਚੁੱਕੇ ਹਨ।”
ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਕਿਹਾ, “ਸਾਡਾ ਇੱਕੋ-ਇੱਕ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਬੇਸ਼ਕੀਮਤੀ ਸਰੋਤ ਨੂੰ ਬਚਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਖੇਤੀਬਾੜੀ ਲਈ ਵਰਤੇ ਜਾਂਦੇ ਪਾਣੀ ਦਾ ਸਿਰਫ 22 ਫੀਸਦੀ ਹਿੱਸਾ ਨਹਿਰਾਂ ਰਾਹੀਂ ਆਉਂਦਾ ਸੀ, ਪਰ ਇਹ ਅੰਕੜਾ ਹੁਣ ਵਧ ਕੇ 88 ਫੀਸਦੀ ਹੋ ਗਿਆ ਹੈ। ਪੀਣ ਵਾਲਾ ਸਾਫ਼ ਪਾਣੀ ਕਿਸੇ ਵੀ ਨਾਗਰਿਕ ਲਈ ਕੋਈ ਸੁਖ-ਸਹੂਲਤ ਨਹੀਂ ਹੈ; ਇਹ ਹਰ ਕਿਸੇ ਦੀ ਬੁਨਿਆਦੀ ਲੋੜ ਅਤੇ ਅਧਿਕਾਰ ਹੈ। ਦੂਸ਼ਿਤ ਪਾਣੀ ਕਈ ਗੰਭੀਰ ਬਿਮਾਰੀਆਂ ਦੀ ਜੜ੍ਹ ਹੈ।”
ਉਨ੍ਹਾਂ ਕਿਹਾ, “ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਧੂਰੀ ਦੇ ਲੋਕ, ਵਿਸ਼ੇਸ਼ ਤੌਰ 'ਤੇ ਸਾਡੀਆਂ ਮਾਵਾਂ, ਭੈਣਾਂ ਅਤੇ ਬੱਚੇ ਵਧੇਰੇ ਸਿਹਤਮੰਦ ਜੀਵਨ ਬਤੀਤ ਕਰ ਸਕਣਗੇ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰਹਿਣਗੇ। ਸੂਬਾ ਸਰਕਾਰ ਦਾ ਇੱਕੋ-ਇੱਕ ਮਨੋਰਥ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿਰਫ਼ ਕਾਗਜ਼ਾਂ 'ਤੇ ਐਲਾਨ ਨਹੀਂ ਕਰਦੇ। ਅਸੀਂ ਨਿਸ਼ਚਿਤ ਸਮੇਂ ਵਿੱਚ ਜ਼ਮੀਨੀ ਪੱਧਰ 'ਤੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ। ਇਹ 47.38 ਕਰੋੜ ਰੁਪਏ ਦਾ ਪ੍ਰਾਜੈਕਟ ਉਸੇ ਵਚਨਬੱਧਤਾ ਅਤੇ ਨੇਕ ਨੀਅਤੀ ਦਾ ਪ੍ਰਤੱਖ ਪ੍ਰਮਾਣ ਹੈ। ਮੇਰਾ ਧੂਰੀ ਸ਼ਹਿਰ ਨਾਲ ਵਿਸ਼ੇਸ਼ ਲਗਾਅ ਹੈ। ਇਸ ਖੇਤਰ ਦੇ ਲੋਕਾਂ ਨੇ ਮੈਨੂੰ ਜੋ ਪਿਆਰ ਅਤੇ ਵਿਸ਼ਵਾਸ ਦਿੱਤਾ ਹੈ, ਮੈਂ ਹਮੇਸ਼ਾ ਰਿਣੀ ਰਹਾਂਗਾ ਜਿਸ ਨੂੰ ਮੈਂ ਇਸ ਇਲਾਕੇ ਵਿੱਚ ਵੱਡੇ ਬਦਲਾਅ ਵਾਲੇ ਵਿਕਾਸ ਪ੍ਰਾਜੈਕਟ ਲਿਆ ਕੇ ਮੋੜਾਂਗਾ।”
ਉਨ੍ਹਾਂ ਅੱਗੇ ਕਿਹਾ, “ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਧੂਰੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”
-----------

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ