Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

October 07, 2026 10:24 PM
SehajTimes

ਸਿੱਧਵਾਂ ਬੇਟ ਵਿਖੇ ਰੇਤ ਨਾਲ ਲੱਦਿਆ ਬਿਨਾਂ ਨੰਬਰ ਵਾਲਾ ਟਿੱਪਰ ਜ਼ਬਤ

ਸੂਬੇ ਵਿੱਚ ਹੁਣ ਤੱਕ 245 ਐਫ.ਆਈ.ਆਰ, 598 ਚਲਾਨ ਜਾਰੀ; ਕਰੀਬ 8 ਕਰੋੜ ਰੁਪਏ ਦੇ ਜੁਰਮਾਨੇ ਲਾਏ

ਚੰਡੀਗੜ੍ਹ/ਅੰਮ੍ਰਿਤਸਰ/ਲੁਧਿਆਣਾ  :  ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ ਅਹਿਮ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗ਼ੈਰ-ਕਾਨੂੰਨੀ ਰੇਤ ਖਣਨ ਵਾਲੀ ਥਾਂ ’ਤੇ ਛਾਪੇਮਾਰੀ ਕਰਦਿਆਂ ਮੌਕੇ ’ਤੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ ਤਿੰਨ ਜੇ.ਸੀ.ਬੀ. ਮਸ਼ੀਨਾਂ (ਚੈਸੀ ਨੰਬਰ  ਆਰ.ਏ.ਜੇ.3ਡੀ.ਐਕਸ.ਐਕਸ.4ਏ03117476, ਐਚ. ਏ. ਆਰ. 3ਡੀ. ਐਕਸਐਕਸ.4ਕੇ03070706  ਤੇ ਇੱਕ ਬਿਨਾਂ ਨੰਬਰ ਵਾਲੀ ਜੇ.ਸੀ.ਬੀ. ਮਸ਼ੀਨ) ਅਤੇ ਸੱਤ ਟਿੱਪਰ ਟਰੱਕਾਂ (ਨੰਬਰ ਪੀ.ਬੀ 02 ਡੀ.ਐਕਸ 5572, ਪੀ.ਬੀ 02 ਈ.ਜੇ 0301, ਪੀ.ਬੀ 02 ਈ.ਸੀ 7695, ਪੀ.ਬੀ 02 ਈ.ਆਰ 7191, ਪੀ.ਬੀ 02 ਈ.ਈ 6944, ਪੀ.ਬੀ 02 ਈ.ਜੇ 0410 ਅਤੇ ਪੀ.ਬੀ 02 ਈ.ਕਿਊ 9399) ਦੀ ਪਛਾਣ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957’ ਦੀ ਧਾਰਾ 21(1) ਤਹਿਤ ਥਾਣਾ ਭਿੰਦੀ ਸੈਦਾਂ ਵਿਖੇ ਐਫ.ਆਈ.ਆਰ. ਨੰਬਰ 0160/2026 ਦਰਜ ਕੀਤੀ ਗਈ ਹੈ। ਜਾਂਚ ਦੌਰਾਨ ਪਾਇਆ ਗਿਆ ਕਿ ਵਾਹਨ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਖਣਨ ਵਿਭਾਗ ਨੇ ਬਿਨਾਂ ਨੰਬਰ ਵਾਲਾ ਟਿੱਪਰ ਥਾਣਾ ਸਿੱਧਵਾਂ ਬੇਟ ਦੇ ਹਵਾਲੇ ਕੀਤਾ ਅਤੇ ਮਿਤੀ 06-10-2026 ਨੂੰ ਐਫ.ਆਈ.ਆਰ. ਨੰਬਰ 283 ਤਹਿਤ ਕੇਸ ਦਰਜ ਕੀਤਾ ਗਿਆ ਹੈ। ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਗੇ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ 6 ਅਕਤੂਬਰ, 2026 ਤੱਕ ਸੂਬੇ ਭਰ ਵਿੱਚ 247 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਨਿਯਮ 74 ਤੇ 75 ਤਹਿਤ 598 ਚਲਾਨ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 7.92 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ, ਜਿਸ ਵਿੱਚੋਂ 7.69 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਸੂਲੀ ਜਾ ਚੁੱਕੀ ਹੈ। ਕੁਝ ਮੁੱਖ ਜ਼ਿਲ੍ਹਿਆਂ ਦੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 16 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 25 ਚਲਾਨਾਂ ਤਹਿਤ  46.87 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਜਿਸ ਵਿੱਚੋਂ 42.79 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਹੁਸ਼ਿਆਰਪੁਰ ਵਿੱਚ 20 ਐਫ.ਆਈ.ਆਰ. ਅਤੇ 84 ਚਲਾਨ ਦਰਜ ਕੀਤੇ ਗਏ, ਜਿਸ ਵਿੱਚ 129.39 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਅਤੇ 125.81 ਲੱਖ ਰੁਪਏ ਦੀ ਵਸੂਲੀ ਹੋਈ ਜਦਕਿ ਪਠਾਨਕੋਟ ਵਿੱਚ 5 ਐਫ.ਆਈ.ਆਰ. ਅਤੇ 101 ਚਲਾਨ ਦਰਜ ਕੀਤੇ ਗਏ, ਜਿਸ ਵਿੱਚ 176.89 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਪੂਰੀ ਰਕਮ ਵਸੂਲੀ ਗਈ। ਐਸ.ਏ.ਐਸ. ਨਗਰ ਵਿੱਚ 27 ਐਫ.ਆਈ.ਆਰ. ਅਤੇ 67 ਚਲਾਨ ਕੀਤੇ ਗਏ ਜਿਸ ਵਿੱਚ 87.95 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਅਤੇ 82.86 ਲੱਖ ਰੁਪਏ ਦੀ ਵਸੂਲੀ ਹੋਈ ਜਦਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 32 ਐਫ.ਆਈ.ਆਰ. ਅਤੇ 30 ਚਲਾਨ ਕੀਤੇ ਗਏ, ਜਿਸ ਵਿੱਚ 52.99 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਅਤੇ 48.91 ਲੱਖ ਰੁਪਏ ਦੀ ਵਸੂਲੀ ਹੋਈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ