Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

October 07, 2026 10:26 PM
SehajTimes

ਚੰਡੀਗੜ੍ਹ : ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਕੋਲਡ ਸਟੋਰੇਜ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗ਼ਬਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ, ਡਾਇਰੈਕਟਰ ਮਨੀਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ