Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

October 07, 2026 10:28 PM
SehajTimes

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਤਾਲਮੇਲ ਕਰਨ ਲਈ ਕਿਹਾ। ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗੀ। ਉਸ ਨੇ ਮੌਕੇ 'ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ 4,000 ਰੁਪਏ ਦੀ ਰਕਮ ਰਿਕਾਰਡ ਦੇਣ ਸਮੇਂ ਲੈਣ ਲਈ ਸਹਿਮਤ ਹੋ ਗਿਆ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਵਾਂ ਮੁਲਜ਼ਮਾਂ—ਪਟਵਾਰੀ ਅਤੇ ਉਸ ਦੇ ਏਜੰਟ ਨੂੰ ਸ਼ਿਕਾਇਤਕਰਤਾ ਕੋਲੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ