Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

October 07, 2026 10:46 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
ਯੁੱਧ ਨਸ਼ਿਆਂ ਵਿਰੁੱਧ ਦੇ 585ਵੇਂ ਦਿਨ 90 ਨਸ਼ਾ ਤਸਕਰ ਕਾਬੂ


ਚੰਡੀਗੜ੍ਹ :  
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 260ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 230 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 76,820 ਹੋ ਗਈ ਹੈ। ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 585ਵੇਂ ਦਿਨ ਵੀ ਜਾਰੀ ਰੱਖਦਿਆਂ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 340 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 398 ਨਸ਼ੀਲੀਆਂ ਗੋਲੀਆਂ ਅਤੇ 10.99 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 585 ਦਿਨਾਂ ਵਿੱਚ 83,049 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ